ਧਨੌਲਾ ਚ ਮੀਟਿੰਗ ਕਰ ਰਹੇ ਭਾਜਪਾ ਦੇ ਆਗੂਆਂ ਨੂੰ ਕਿਸਾਨਾਂ ਨੇ ਪਾਈਆਂ ਭਾਜੜਾਂ - ਕਿਸਾਨ ਜੱਥੇਬੰਦੀਆ ਵੱਲੋਂ ਘਿਰਾਉ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਕਿਸਾਨ ਜੱਥੇਬੰਦੀਆ ਵਲੋਂ ਘਿਰਾਉ ਕੀਤੇ ਜਾ ਰਹੇ ਹਨ। ਅੱਜ ਬਰਨਾਲਾ ਦੇ ਕਸਬਾ ਧਨੌਲਾ ਵਿਖੇ ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਜਿਸਦੀ ਭਿਣਕ ਕਿਸਾਨ ਜੱਥੇਬੰਦੀਆਂ ਨੂੰ ਲੱਗ ਗਿਆ। ਜਿਹਨਾਂ ਵਲੋਂ ਤੁਰੰਤ ਧਨੌਲਾ ਵਿਖੇ ਪਹੁੰਚ ਕੇ ਭਾਜਪਾ ਆਗੂ ਦਾ ਘਿਰਾਉ ਕਰਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਦੇ ਘਿਰਾਉ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਤੈਨਾਤ ਕੀਤੀ ਗਈ।
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਪੰਜਾਬ ਵਿੱਚ ਭਾਜਪਾ ਆਗੂਆਂ ਦਾ ਕਿਸਾਨ ਜੱਥੇਬੰਦੀਆ ਵੱਲੋਂ ਘਿਰਾਉ ਕੀਤੇ ਜਾ ਰਹੇ ਹਨ। ਅੱਜ ਬਰਨਾਲਾ ਦੇ ਕਸਬਾ ਧਨੌਲਾ ਵਿਖੇ ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਜਿਸਦੀ ਭਿਣਕ ਕਿਸਾਨ ਜੱਥੇਬੰਦੀਆਂ ਨੂੰ ਲੱਗੀ। ਜਿਹਨਾਂ ਵੱਲੋਂ ਤੁਰੰਤ ਧਨੌਲਾ ਵਿੱਖੇ ਪਹੁੰਚ ਕੇ ਭਾਜਪਾ ਆਗੂ ਦਾ ਘਿਰਾਉ ਕਰਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਦੇ ਘਿਰਾਉ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਤੈਨਾਤ ਕੀਤੀ ਗਈ।