ਬਰਨਾਲਾ:ਸੰਗਰੂਰ ਲੋਕ ਸਭਾ ਜ਼ਿਮਨੀ ਚੋਣ (Sangrur Lok Sabha by-election) ਵਿੱਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ (BJP candidate Kewal Singh Dhillon) ਦੀ ਚੋਣ ਮੁਹਿੰਮ ਨੂੰ ਬਲ ਦੇਣ ਲਈ ਸੀਨੀਅਰ ਆਗੂ ਸੁਨੀਲ ਜਾਖੜ ਪਹੁੰਚੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਪੈਰਾਂ ਸਿਰ ਕਰਨ ਲਈ ਭਾਜਪਾ ਨੂੰ ਜਿਤਾਇਆ ਜਾਵੇ। ਇਸ ਮੌਕੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸੁਨੀਲ ਜਾਖੜ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੂੰ ਵੀ ਘੇਰਿਆ ਗਿਆ।
ਉਨ੍ਹਾਂ ਕਿਹਾ ਕਿ ਲੋਕ ਅੱਜ ਆਮ ਆਦਮੀ (Aam Aadmi Party) ਦੀ ਸਰਕਾਰ ਬਣਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨੋਂ-ਦਿਨ ਹੋ ਰਹੇ ਕਤਲ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੇ ਚੰਗੇ ਭਵਿੱਖ ਨੂੰ ਖ਼ਤਮ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ‘ਤੇ ਪੰਜਾਬ ਅਤੇ ਪੰਜਾਬੀਆਂ ਨੂੰ ਲੁੱਟਣ ਤੇ ਪੰਜਾਬੀਆਂ ਨਾਲ ਝੂਠ ਬੋਲਣ ਦੇ ਇਲਜ਼ਾਮ ਲਗਾਏ ਹਨ।
ਉਨ੍ਹਾਂ ਕਿਹਾ ਕਿ ਜਿਸ ਕਿਸਮ ਦੇ ਪੰਜਾਬ ਦੇ ਆਰਥਿਕ ਹਾਲਾਤ (Economic conditions of Punjab) ਬਣੇ ਹੋਏ ਹਨ, ਉਸ ਨੂੰ ਕੇਂਦਰ ਸਰਕਾਰ (Central Government) ਹੀ ਠੀਕ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਡਗਮਗਾ ਚੁੱਕੀ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Assassination of singer Sidhu Musewala) ਲਈ ਉਸ ਦੀ ਸਕਿਓਰਟੀ ਵਾਪਸ ਲੈ ਕੇ ਉਸ ਦਾ ਜਨਤਕ ਕੀਤਾ ਪ੍ਰਚਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹਾਲਾਤਾਂ ਨੂੰ ਠੀਕ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਪਾਣੀ ਸਿਰ ਤੋਂ ਨਹੀਂ ਲੰਘਣ ਦਿੱਤਾ ਜਾਵੇਗਾ।