ਪੰਜਾਬ

punjab

ETV Bharat / state

ਬਿਜਲੀ ਦਰਾਂ 'ਚ ਵਾਧੇ ਦੇ ਰੋਸ ਵਿੱਚ ਬਰਨਾਲਾ ਵਿਖੇ ਭਾਜਪਾ ਨੇ ਕੀਤਾ ਪ੍ਰਦਰਸ਼ਨ

ਭਾਰਤੀ ਜਨਤਾ ਪਾਰਟੀ ਬਰਨਾਲਾ ਇਕਾਈ ਨੇ ਵੀਰਵਾਰ ਨੂੰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਨੇਤਾਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਦੀ ਲੁੱਟ ਕਰ ਰਹੀ ਹੈ।

ਫ਼ੋਟੋ
ਫ਼ੋਟੋ

By

Published : Jan 10, 2020, 6:07 AM IST

ਬਰਨਾਲਾ:ਭਾਰਤੀ ਜਨਤਾ ਪਾਰਟੀ ਬਰਨਾਲਾ ਇਕਾਈ ਨੇ ਵੀਰਵਾਰ ਨੂੰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ।

ਵੇਖੋ ਵੀਡੀਓ

ਇਸ ਮੌਕੇ ਭਾਜਪਾ ਨੇਤਾਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਦੀ ਲੁੱਟ ਕਰ ਰਹੀ ਹੈ। ਪੰਜਾਬ ਵਿੱਚ ਬਿਜਲੀ ਦਰ ਸਭ ਤੋਂ ਵੱਧ ਹੈ, ਜੇਕਰ ਅਸੀਂ ਆਸ-ਪਾਸ ਦੇ ਰਾਜਾਂ ਦੀ ਗੱਲ ਕਰੀਏ ਤਾਂ ਕਿਸੇ ਵੀ ਰਾਜ ਵਿਚ ਬਿਜਲੀ ਇੰਨੀ ਮਹਿੰਗੀ ਬਿਜਲੀ ਨਹੀਂ ਹੈ।

ਇਹ ਵੀ ਪੜ੍ਹੋ: 'ਸੁਖਦੇਵ ਢੀਂਡਸਾ ਦੇ ਦਬਾਅ ਹੇਠ ਆ ਕੇ ਪਰਮਿੰਦਰ ਢੀਂਡਸਾ ਨੇ ਦਿੱਤਾ ਅਸਤੀਫ਼ਾ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸ਼ਰੇਆਮ ਲੋਕਾਂ ਨੂੰ ਲੁੱਟ ਰਹੀ ਹੈ। ਅੱਜ ਲੋਕਾਂ ਦੀ ਕਮਾਈ ਦਾ ਇੱਕ ਹਿੱਸਾ ਬਿਜਲੀ ਦੇ ਬਿੱਲਾਂ ਵਿੱਚ ਹੀ ਚਲਾ ਜਾਂਦਾ ਹੈ। ਇਸ ਲੁੱਟ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਅਤੇ ਭਾਰਤੀ ਜਨਤਾ ਪਾਰਟੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।

ABOUT THE AUTHOR

...view details