ਪੰਜਾਬ

punjab

ETV Bharat / state

ਅਰੁਣ ਨਾਰੰਗ ਦੀ ਕੁੱਟਮਾਰ ਲਈ ਖ਼ੁਦ ਬੀਜੇਪੀ ਜ਼ਿੰਮੇਵਾਰ - ਕਿਸਾਨ ਆਗੂ - ਮਲੋਟ ਘਟਨਾ

ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ ਛੇ ਮਹੀਨੇ ਤੋਂ ਲਗਾਤਾਰ ਜਾਰੀ ਹੈ। ਇਸ ਮੋਰਚੇ ਵਿੱਚ ਔਰਤਾਂ ਵੀ ਵਧ ਚੜ੍ਹ ਕੇ ਸ਼ਾਮਲ ਹੋ ਰਹੀਆਂ ਹਨ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਮਲੋਟ ਬੀਜੇਪੀ ਵਿਧਾਇਕ ਦੀ ਕੁੱਟਮਾਰ ਲਈ ਖੁਦ ਬੀਜੇਪੀ ਨੂੰ ਹੀ ਜ਼ਿੰਮੇਵਾਰ ਦੱਸਿਆ ਹੈ।

ਅਰੁਣ ਨਾਰੰਗ ਦੀ ਕੁੱਟਮਾਰ ਲਈ ਖ਼ੁਦ ਬੀਜੇਪੀ ਜ਼ਿੰਮੇਵਾਰ - ਕਿਸਾਨ ਆਗੂ
ਅਰੁਣ ਨਾਰੰਗ ਦੀ ਕੁੱਟਮਾਰ ਲਈ ਖ਼ੁਦ ਬੀਜੇਪੀ ਜ਼ਿੰਮੇਵਾਰ - ਕਿਸਾਨ ਆਗੂ

By

Published : Mar 30, 2021, 8:32 PM IST

ਬਰਨਾਲਾ: ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ ਛੇ ਮਹੀਨੇ ਤੋਂ ਲਗਾਤਾਰ ਜਾਰੀ ਹੈ। ਇਸ ਮੋਰਚੇ ਵਿੱਚ ਔਰਤਾਂ ਵੀ ਵਧ ਚੜ੍ਹ ਕੇ ਸ਼ਾਮਲ ਹੋ ਰਹੀਆਂ ਹਨ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਮਲੋਟ ਬੀਜੇਪੀ ਵਿਧਾਇਕ ਦੀ ਕੁੱਟਮਾਰ ਲਈ ਖੁਦ ਬੀਜੇਪੀ ਨੂੰ ਹੀ ਜ਼ਿੰਮੇਵਾਰ ਦੱਸਿਆ ਹੈ।

ਅਰੁਣ ਨਾਰੰਗ ਦੀ ਕੁੱਟਮਾਰ ਲਈ ਖ਼ੁਦ ਬੀਜੇਪੀ ਜ਼ਿੰਮੇਵਾਰ - ਕਿਸਾਨ ਆਗੂ

ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਆਗੂ ਬਲਵੰਤ ਸਿੰਘ ਉੱਪਲ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਕਾਰਨ ਬੀਜੇਪੀ ਨੂੰ ਪਤਾ ਹੈ ਕਿ ਉਨ੍ਹਾਂ ਦਾ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਵਿਰੋਧ ਚੱਲ ਰਿਹਾ ਹੈ ਇਸ ਦੇ ਬਾਵਜੂਦ ਬੀਜੇਪੀ ਵੱਲੋਂ ਕਿਸਾਨਾਂ ਨੂੰ ਭੜਕਾਉਣ ਲਈ ਜਾਣ ਬੁੱਝ ਕੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਬੀਜੇਪੀ ਦੀ ਇਸੇ ਹਰਕਤ ਕਾਰਨ ਮਲੋਟ ਘਟਨਾ ਵਾਪਰੀ ਹੈ। ਬੀਜੇਪੀ ਦਾ ਮਕਸਦ ਕਿਸਾਨ ਅੰਦੋਲਨ ਨੂੰ ਹਿੰਸਕ ਕਰਕੇ ਸੰਘਰਸ਼ ਨੂੰ ਖਤਮ ਕਰਨਾ ਹੈ ਪਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਆਪਣਾ ਸੰਘਰਸ਼ ਸ਼ਾਂਤਮਈ ਤਰੀਕੇ ਨਾਲ ਜਿੱਤ ਵੱਲ ਲਿਜਾ ਰਹੇ ਹਨ।

ਆਗੂਆਂ ਨੇ ਕਿਹਾ ਕਿ ਬੀਜੇਪੀ ਵਿਧਾਇਕ ਦੀ ਕੁੱਟਮਾਰ ਲਈ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕਰਨ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਦੀ ਵੀ ਪੋਲ ਖੁੱਲ੍ਹ ਰਹੀ ਹੈ ਕਿ ਕਾਂਗਰਸੀ ਅਤੇ ਭਾਜਪਾਈ ਆਪਸ ਵਿੱਚ ਰਲੇ ਮਿਲੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਕੇ ਇਰਾਦੇ ਵਾਲਾ ਵਿਅਕਤੀ ਕਹਿਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਸ ਵਿੱਚ ਮਿਲੀਆਂ ਹੋਈਆਂ ਹਨ।

ABOUT THE AUTHOR

...view details