ਬਰਨਾਲਾ :ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੇ ਕੋਹੜ ਲਈ ਜ਼ਿੰਮੇਵਾਰ ਤਾਕਤਾਂ ਵਿਰੁੱਧ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਜੱਥੇਬੰਦੀ ਵਲੋਂ 6 ਸਤੰਬਰ ਨੂੰ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਦੀ ਮੁਹਿੰਮ ਚਲਾਈ ਜਾਵੇਗੀ। ਜਿਸਦੀ ਤਿਆਰੀ ਵਜੋਂ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪਿੰਡ ਸੰਘੇੜਾ ਗੁਰੂ ਘਰ ਵਿਖੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਵਾਲ ਦੀ ਹੇਠ ਕੀਤੀ ਗਈ।
ਜ਼ਿਲ੍ਹਾ ਪੱਧਰੀ ਮੁਜ਼ਾਹਰੇ :ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 6 ਸਤੰਬਰ ਨੂੰ ਪੰਜਾਬ ਤੇ ਕੇਂਦਰ ਦੀਆਂ ਸਰਕਾਰਾਂ ਵਿਰੁੱਧ ਜ਼ਿਲ੍ਹਾ ਪੱਧਰੀ ਮੁਜ਼ਾਹਰੇ ਕੀਤੇ ਜਾਣਗੇ। ਨਸ਼ਿਆਂ ਦੇ ਇਸ ਕੋਹੜ ਦੀਆਂ ਜ਼ਿੰਮੇਵਾਰ ਤਾਕਤਾਂ ਵਿੱਚ ਕਾਰਪੋਰੇਟ ਉਤਪਾਦਕ ਕੰਪਨੀਆਂ, ਥੋਕ ਨਸ਼ਾ-ਵਪਾਰੀ ਅਤੇ ਉਨ੍ਹਾਂ ਉੱਤੇ ਸੁਰੱਖਿਆ ਛਤਰੀ ਤਾਨਣ ਵਾਲੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਿਆਸੀ ਆਗੂ ਹਨ। ਨਸ਼ੇ ਵਰਤਣ ਵਰਤਾਉਣ ਵਾਲੇ ਆਮ ਵਿਅਕਤੀਆਂ ਨੂੰ ਇਨ੍ਹਾਂ ਤਾਕਤਾਂ ਦੇ ਜਾਲ਼ ਵਿੱਚ ਫ਼ਸੇ ਪੀੜਤ ਰੋਗੀ ਹਨ। ਕੋਈ ਵੀ ਸਰਕਾਰ ਇਸ ਨਸ਼ੇ ਦੀ ਭੈੜੀ ਬੀਮਾਰੀ ਨੂੰ ਰੋਕ ਨਹੀਂ ਸਕੀ। ਹਰ ਸਰਕਾਰ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਕਾਬਜ਼ ਹੋ ਜਾਂਦੀ ਹੈ, ਪਰ ਬਾਅਦ ਵਿੱਚ ਨਸ਼ਾ ਤਸਕਰਾਂ ਦਾ ਬਚਾਅ ਕਰਨ ਲੱਗ ਜਾਂਦੀ ਹੈ।
ਮੈਡੀਕਲ ਨਸ਼ੇ ਖ਼ਿਲਾਫ਼ ਮੁਹਿੰਮ ਛੇੜਨ ਲਈ ਬੀਕੇਯੂ ਉਗਰਾਹਾਂ ਤਿਆਰ, 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ - ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦਾ ਕੋਹੜ
ਬਰਨਾਲਾ ਵਿੱਚ ਮੈਡੀਕਲ ਨਸ਼ੇ ਖ਼ਿਲਾਫ਼ ਮੁਹਿੰਮ ਛੇੜਨ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਤਿਆਰੀ ਕਰ ਲਈ ਹੈ। ਜਾਣਕਾਰੀ ਮੁਤਾਬਿਕ 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮੈਡੀਕਲ ਨਸ਼ੇ ਖ਼ਿਲਾਫ਼ ਮੁਹਿੰਮ ਛੇੜਨ ਲਈ ਬੀਕੇਯੂ ਉਗਰਾਹਾਂ ਤਿਆਰ, 6 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
ਉਹਨਾਂ ਕਿਹਾ ਕਿ ਇਸ ਨਸ਼ਾ ਤਸਕਰੀ ਦੀ ਚੈਨ ਤੋੜਨ ਦੇ ਮਕਸਦ ਨਾਲ ਜੱਥੇਬੰਦੀ ਵਲੋਂ ਜ਼ਿਲ੍ਹਾ ਪੱਧਰੀ ਮੁਜ਼ਾਹਰਿਆਂ ਦੀਆਂ ਵਿਸ਼ਾਲ ਲਾਮਬਬੰਦੀਆਂ ਲਈ ਪਿੰਡ ਪਿੰਡ ਜਨਤਕ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ ਕੀਤੇ ਜਾਣਗੇ। ਇਸ ਦੌਰਾਨ ਔਰਤਾਂ ਅਤੇ ਮਰਦਾਂ ਦੀਆਂ ਵੋਟ-ਸਿਆਸਤ ਤੋਂ ਨਿਰਲੇਪ ਨਸ਼ਾ-ਵਿਰੋਧੀ ਕਮੇਟੀਆਂ ਜਥੇਬੰਦ ਕੀਤੀਆਂ ਜਾਣਗੀਆ। ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਰੋਸ ਪ੍ਰਦਰਸ਼ਨ ਲਈ ਜੱਥੇਬੰਦੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਵੱਡੇ ਪੱਧਰ ਤੇ ਇਕੱਠ ਕਰਕੇ ਨਸ਼ਏ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾਵੇਗੀ।