ਪੰਜਾਬ

punjab

ETV Bharat / state

ਮੁਆਵਜ਼ੇ ਨੂੰ ਲੈ ਕੇ ਬੀਕੇਯੂ ਉਗਰਾਹਾਂ ਨੇ ਘੇਰਿਆ ਸਹਾਇਕ ਕਮਿਸ਼ਨਰ ਦਫ਼ਤਰ

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨ ਸੁਖਦੇਵ ਸਿੰਘ ਦੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ 28 ਦਸੰਬਰ ਨੂੰ ਮੌਤ ਹੋ ਗਈ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਵਾਉਣ ਲਈ ਬੀਕੇਯੂ ਉਗਰਾਹਾਂ ਨੇ ਲਗਾਤਾਰ ਦੂਜੇ ਦਿਨ ਸਹਾਇਕ ਕਮਿਸ਼ਨਰ ਦਫ਼ਤਰ ਘੇਰਿਆ।

By

Published : Jan 2, 2021, 8:05 PM IST

ਮੁਆਵਜ਼ੇ ਨੂੰ ਲੈ ਕੇ ਬੀਕੇਯੂ ਉਗਰਾਹਾਂ ਨੇ ਘੇਰਿਆ ਸਹਾਇਕ ਕਮਿਸ਼ਨਰ ਦਫ਼ਤਰ
ਮੁਆਵਜ਼ੇ ਨੂੰ ਲੈ ਕੇ ਬੀਕੇਯੂ ਉਗਰਾਹਾਂ ਨੇ ਘੇਰਿਆ ਸਹਾਇਕ ਕਮਿਸ਼ਨਰ ਦਫ਼ਤਰ

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨ ਸੁਖਦੇਵ ਸਿੰਘ ਦੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ 28 ਦਸੰਬਰ ਨੂੰ ਮੌਤ ਹੋ ਗਈ ਸੀ। ਇਸਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਰਾਸੀ, 1 ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕਿਸਾਨ ਜੱਥੇਬੰਦੀ ਉਗਰਾਹਾਂ ਵੱਲੋਂ ਕੀਤੀ ਗਈ ਸੀ। ਪਰ 5 ਦਿਨ ਬੀਤ ਜਾਣ ’ਤੇ ਮੰਗਾਂ ਸਰਕਾਰ ਅਤੇ ਪ੍ਰਸਾਸ਼ਨ ਨੇ ਨਹੀਂ ਮੰਨੀਆਂ।

ਇਸਦੇ ਰੋਸ ’ਚ ਸ਼ੁੱਕਰਵਾਰ ਨੂੰ ਕਿਸਾਨ ਯੂਨੀਅਨ ਵੱਲੋਂ ਡੀਸੀ ਬਰਨਾਲਾ ਦੇ ਦਫ਼ਤਰ ਦਾ ਘਿਰਾਉ ਕਰਕੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਸਹਾਇਕ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਉ ਕਰਕੇ ਧਰਨਾ ਲਗਾਇਆ ਗਿਆ।

ਮੁਆਵਜ਼ੇ ਨੂੰ ਲੈ ਕੇ ਬੀਕੇਯੂ ਉਗਰਾਹਾਂ ਨੇ ਘੇਰਿਆ ਸਹਾਇਕ ਕਮਿਸ਼ਨਰ ਦਫ਼ਤਰ

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਕ੍ਰਿਸ਼ਨ ਸਿੰਘ ਛੰਨਾ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਬਰਨਾਲਾ ਪ੍ਰਸ਼ਾਸਨ ਮ੍ਰਿਤਕ ਕਿਸਾਨ ਸੁਖਦੇਵ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਆਨਾਕਾਨੀ ਕਰ ਰਿਹਾ ਹੈ। ਇਸ ਕਰਕੇ ਬੀਤੇ ਕੱਲ ਤੋਂ ਡੀਸੀ ਦਫ਼ਤਰ ਦਾ ਨਿਰੰਤਰ ਘਿਰਾਉ ਸ਼ੁਰੂ ਕੀਤਾ ਗਿਆ ਹੈ। ਬੀਤੀ ਰਾਤ ਵੀ ਧਰਨੇ ’ਤੇ ਕੱਟੀ ਗਈ ਹੈ। ਜਿੰਨਾ ਸਮਾਂ ਜ਼ਿਲ੍ਹਾ ਪ੍ਰਸ਼ਾਸ਼ਨ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਰਾਸ਼ੀ ਅਤੇ 1 ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਪੂਰੀ ਨਹੀਂ ਕਰਦਾ। ਉਨ੍ਹਾਂ ਸਮਾਂ ਉਨ੍ਹਾਂ ਦਾ ਦਿਨ-ਰਾਤ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਅਧਿਕਾਰੀਆਂ ਦੇ ਦਫ਼ਤਰ ਦਾ ਘਿਰਾਉ ਜਾਰੀ ਰੱਖਿਆ ਜਾਵੇਗਾ।

ABOUT THE AUTHOR

...view details