ਪੰਜਾਬ

punjab

ETV Bharat / state

ਮੁੱਖ ਮੰਤਰੀ ਵੱਲੋਂ ਸੱਦੀ ਮੀਟਿੰਗ ਲਈ ਬੀਕੇਯੂ ਡਕੌਂਦਾ ਨੇ ਭਰਿਆ ਹਾਂਪੱਖੀ ਹੁੰਗਾਰਾ - Chief Minister Capt Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ 21 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਰਨਾਲਾ ਦੇ ਸੂਬਾਈ ਆਗੂਆਂ ਨੇ ਮੀਟਿੰਗ ਨੂੰ ਲੈ ਕੇ ਹਾਂਪੱਖੀ ਹੁੰਗਾਰਾ ਭਰਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਮੀਟਿੰਗ ਲਈ ਬੀਕੇਯੂ ਡਕੌਂਦਾ ਨੇ ਭਰਿਆ ਹਾਂਪੱਖੀ ਹੁੰਗਾਰਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਮੀਟਿੰਗ ਲਈ ਬੀਕੇਯੂ ਡਕੌਂਦਾ ਨੇ ਭਰਿਆ ਹਾਂਪੱਖੀ ਹੁੰਗਾਰਾ

By

Published : Nov 20, 2020, 6:04 PM IST

ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਇਹ ਮੀਟਿੰਗ 21 ਨਵੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਜਿਸ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਰਨਾਲਾ ਵਿਖੇ ਪਹੁੰਚੇ ਸੂਬਾਈ ਆਗੂਆਂ ਨੇ ਹਾਂਪੱਖੀ ਹੁੰਗਾਰਾ ਭਰਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਮੀਟਿੰਗ ਲਈ ਬੀਕੇਯੂ ਡਕੌਂਦਾ ਨੇ ਭਰਿਆ ਹਾਂਪੱਖੀ ਹੁੰਗਾਰਾ
ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੀਟਿੰਗ ਲਈ ਉਨ੍ਹਾਂ ਨੂੰ ਸੱਦਾ ਭੇਜਿਆ ਹੈ। ਕਿਸਾਨ ਜਥੇਬੰਦੀਆਂ ਦਾ ਪਹਿਲਾਂ ਹੀ ਫੈਸਲਾ ਕੀਤਾ ਹੋਇਆ ਹੈ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਕਦੇ ਵੀ ਪਿੱਛੇ ਨਹੀਂ ਹੱਟਿਆ ਜਾਵੇਗਾ।

ਇਸ ਲਈ ਹੁਣ ਵੀ ਪੰਜਾਬ ਸਰਕਾਰ ਨਾਲ ਮੀਟਿੰਗ ਲਈ ਤਿਆਰ ਹਾਂ, ਜਿਸ ਵਿੱਚ ਪੰਜਾਬ ਸਰਕਾਰ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਹੋਣ ਵਾਲੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਕਿਸਾਨਾਂ ਨਾਲ ਮੁਸਾਫ਼ਰ ਗੱਡੀਆਂ ਚਲਾਉਣ ਅਤੇ ਆਰਥਿਕ ਨੁਕਸਾਨ ਸਬੰਧੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ABOUT THE AUTHOR

...view details