ਪੰਜਾਬ

punjab

ETV Bharat / state

ਖ਼ਾਦ ਤੇ ਬਾਰਦਾਨੇ ਦੀ ਕਮੀ ਦੇ ਮੁੱਦਿਆਂ ਨਾਲ ਕਿਸਾਨਾਂ ਨੂੰ ਭਟਕਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਡੱਲੇਵਾਲ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਖ਼ਾਦ ਦੀ ਕਮੀ, ਬਾਰਦਾਨੇ ਦੀ ਘਾਟ ਵਰਗੇ ਮੁੱਦੇ ਖੜ੍ਹੇ ਕਰ ਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤੋਂ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਾਦ ਤੇ ਬਾਰਦਾਨੇ ਦੀ ਕਮੀ ਦੇ ਮੁੱਦਿਆਂ ਨਾਲ ਕਿਸਾਨਾਂ ਨੂੰ ਭਟਕਾਉਣ ਦੀ ਕੀਤੀ ਜਾ ਰਹੀ ਐ ਕੋਸ਼ਿਸ਼: ਡੱਲੇਵਾਲ
ਖ਼ਾਦ ਤੇ ਬਾਰਦਾਨੇ ਦੀ ਕਮੀ ਦੇ ਮੁੱਦਿਆਂ ਨਾਲ ਕਿਸਾਨਾਂ ਨੂੰ ਭਟਕਾਉਣ ਦੀ ਕੀਤੀ ਜਾ ਰਹੀ ਐ ਕੋਸ਼ਿਸ਼: ਡੱਲੇਵਾਲ

By

Published : Oct 10, 2020, 10:42 PM IST

ਬਰਨਾਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਨੇ ਮੋਰਚੇ 15 ਅਕਤੂਬਰ ਤੱਕ ਇਸੇ ਤਰ੍ਹਾਂ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਿਸਾਨ ਜਥੇਬੰਦੀਆਂ ਦੀ ਬਰਨਾਲਾ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ।

ਵੇਖੋ ਵੀਡੀਓ।

ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਦਾ ਇੱਕ ਹਊਆ ਖੜ੍ਹਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਖੇਤਾਂ ਦੀ ਬਿਜਲੀ ਸਪਲਾਈ ਸਿਰਫ ਦੋ ਘੰਟੇ ਕੀਤੀ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ

ਇਸ ਤੋਂ ਇਲਾਵਾ ਪੰਜਾਬ ਵਿੱਚ ਖ਼ਾਦ ਦੀ ਕਮੀ, ਬਾਰਦਾਨੇ ਦੀ ਘਾਟ ਵਰਗੇ ਮੁੱਦੇ ਖੜ੍ਹੇ ਕਰ ਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤੋਂ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਬਰਨਾਲਾ ਵਿਖੇ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ ਸੀ। ਪਰ ਅੱਜ ਪੰਜਾਬ ਵਿੱਚ ਦਲਿਤ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਸੱਦੇ ਕਰ ਕੇ ਕੁੱਝ ਜਥੇਬੰਦੀਆਂ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੀਆਂ। ਜਿਸ ਕਰਕੇ ਅੱਜ ਦੀ ਮੀਟਿੰਗ 13 ਅਕਤੂਬਰ ਤੱਕ ਅੱਗੇ ਪਾ ਦਿੱਤੀ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਮੀਟਿੰਗ ਕਰਦੇ ਹੋਏ।

ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਲੋਕ ਆਪ ਮੁਹਾਰੇ ਵੱਡੇ ਪੱਧਰ 'ਤੇ ਸੰਘਰਸ਼ ਕਰ ਰਹੇ ਹਨ। ਇਹ ਮੋਰਚੇ ਖ਼ੁਦ ਕਿਸਾਨ ਚਲਾ ਰਹੇ ਹਨ, ਜਦੋਂਕਿ ਕਿਸਾਨ ਆਗੂ ਤਾਂ ਸਿਰਫ਼ ਇਨ੍ਹਾਂ ਦੀ ਅਗਵਾਈ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਪੂਰੇ ਦ੍ਰਿੜ੍ਹ ਇਰਾਦਿਆਂ ਨਾਲ ਆਪਣੇ ਮੋਰਚੇ ਉੱਤੇ ਡਟੇ ਹੋਏ ਹਨ। ਜਦੋਂ ਆਮ ਜਨਤਾ ਆਪਣੀਆਂ ਮੰਗਾਂ ਨੂੰ ਲੈ ਕੇ ਖੜ੍ਹੀ ਹੋ ਜਾਂਦੀ ਹੈ ਤਾਂ ਵੱਡੀਆਂ ਵੱਡੀਆਂ ਸਰਕਾਰਾਂ ਨੂੰ ਝੁਕਾ ਲੈਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਿਆ ਜਾਵੇਗਾ।

ABOUT THE AUTHOR

...view details