ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਨੌਜਵਾਨਾਂ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ 2 ਹਜ਼ਾਰ ਦੇ ਕਰੀਬ ਨੌਜਵਾਨ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਜਥੇਬੰਦੀ ਆਗੂਆਂ ਵੱਲੋਂ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਜਾਣੂ ਕਰਵਾਉਂਦਿਆਂ ਸੰਘਰਸ਼ ਲੜਨ ਦੀਆਂ ਬਾਰੀਕੀਆਂ ਦੀ ਸਿਖਲਾਈ ਦਿੱਤੀ ਗਈ।
ਇਹ ਵੀ ਪੜੋ: ਕਾਤਲ, ਟੈਕਸੀ ਡਰਾਈਵਰ ਦਾ ਕਤਲ ਕਰਕੇ ਕਾਰ ਲੈ ਕੇ ਫ਼ਰਾਰ
ਇਸ ਸੂਬਾ ਪੱਧਰੀ ਮੀਟਿੰਗ ਵਿੱਚ ਪਹੁੰਚੇ ਨੌਜਵਾਨਾਂ ਨੇ ਕਿਹਾ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਉਹਨਾਂ ਨੂੰ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਕਿਸਾਨ ਜਥੇਬੰਦੀਆਂ ਤੋਂ ਜਾਣਕਾਰੀਆਂ ਮਿਲੀਆਂ ਹਨ। ਉਹ ਦਿਨੋਂ-ਦਿਨ ਖੇਤੀ ਕਾਨੂੰਨਾਂ ਅਤੇ ਹੋਰ ਸਰਕਾਰ ਦੇ ਹੱਲਿਆਂ ਬਾਰੇ ਜਾਗਰੂਕ ਹੋ ਰਹੇ ਹਨ। ਜਿਸ ਤਰ੍ਹਾਂ ਜਥੇਬੰਦੀਆਂ ਦੇ ਆਗੂ ਉਹਨਾਂ ਨੂੰ ਨਿਰਦੇਸ਼ ਦੇ ਰਹੇ ਹਨ, ਉਹ ਆਗੂਆਂ ਅਤੇ ਜਥਬੰਦੀਆਂ ਦਾ ਸਾਥ ਦੇ ਕੇ ਸੰਘਰਸ਼ ਨੂੰ ਜਿੱਤ ਵੱਲ ਵਧਾ ਰਹੇ ਹਨ।