ਬਰਨਾਲਾ: ਖੇਤੀ ਕਾਨੂੰਨ ਸੰਘਰਸ਼ ਦੇ ਅਧੀਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਹੋਈ। ਇਸ ਮੀਟਿੰਗ ਵਿੱਚ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਨ ਸਭਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ।
ਵਿਧਾਨ ਸਭਾ ਅੱਗੇ ਧਰਨਾ ਦੇਵੇਗਾ BKU ਉਗਰਾਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਹਰਿੰਦਰ ਬਿੰਦੂ ਨੇ ਦੱਸਿਆ ਕਿ ਵਿਧਾਨ ਸਭਾ ਦਾ ਸੈਸ਼ਨ ਦੌਰਾਨ ਧਰਨਾ ਦੇਣ ਦਾ ਮਕਸਦ ਕਾਂਗਰਸ ਸਰਕਾਰ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਯਾਦ ਕਰਵਾਉਣਾ ਹੈ, ਜੋ ਉਨ੍ਹਾਂ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ।
ਵਿਧਾਨ ਸਭਾ ਅੱਗੇ ਧਰਨਾ ਦੇਵੇਗਾ BKU ਉਗਰਾਹਾਂ ਇਸ ਧਰਨੇ ਦੌਰਾਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤਾ ਪਾਉਣ, ਪੰਜਾਬ ਸਰਕਾਰ ਨੂੰ 2017 ਵਿੱਚ ਪਾਸ ਕੀਤੇ ਗਏ ਪ੍ਰਾਈਵੇਟ ਮੰਡੀ ਦੇ ਬਿੱਲ ਅਤੇ ਬਿਜਲੀ ਸੋਧ ਬਿੱਲ (2020) ਨੂੰ ਰੱਦ ਕਰਵਾਉਣ ਲਈ ਦਬਾਅ ਬਣਾਇਆ ਜਾਵੇਗਾ। ਇਸ ਧਰਨੇ ਨੂੰ ਲੈ ਕੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨ ਅਤੇ ਕਿਸਾਨ ਸ਼ਾਮਲ ਹੋਣਗੇ। ਇਨ੍ਹਾਂ ਮੰਗਾਂ ਨੂੰ ਲੈ ਕੇ 17 ਅਕਤੂਬਰ ਨੂੰ ਜਥੇਬੰਦੀ ਵੱਲੋਂ ਪੰਜਾਬ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤੇ ਜਾਣਗੇ।
ਵਿਧਾਨ ਸਭਾ ਅੱਗੇ ਧਰਨਾ ਦੇਵੇਗਾ BKU ਉਗਰਾਹਾਂ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ 17 ਅਕਤੂਬਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚ ਆਪਣੇ ਮੋਰਚਿਆਂ 'ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 25 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਮਾਏਦਾਰਾਂ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਇਆ ਜਾਵੇਗਾ।