ਪੰਜਾਬ

punjab

ETV Bharat / state

ਲੰਬੀ ਲਾਠੀਚਾਰਜ ਮਾਮਲੇ 'ਚ BKU ਉਗਰਾਹਾਂ ਭਲਕੇ ਡੀਸੀ ਦਫ਼ਤਰ ਸਾਹਮਣੇ ਲਗਾਵੇਗੀ ਪੱਕਾ ਮੋਰਚਾ - ਡੀਸੀ ਖਿਲਾਫ਼ ਕਾਰਵਾਈ ਦੀ ਮੰਗ

ਲੰਬੀ ਹਲਕੇ ਵਿੱਚ ਕਿਸਾਨਾਂ ਉੱਪਰ ਲਾਠੀਚਾਰਜ ਮਾਮਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮੁਕਤਸਰ ਦੇ ਡੀਸੀ ਦਫਤਰ ਬਾਹਰ ਭਲਕੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ (DC Muktsar in kissan lathi charge case )ਕੀਤਾ ਹੈ। ਕਿਸਾਨ ਆਗੂ ਉਗਰਾਹਾਂ ਨੇ ਦੱਸਿਆ ਕਿ ਇਹ ਪੱਕਾ ਮੋਰਚਾ ਹੈ। ਇਸਦੇ ਨਾਲ ਹੀ ਉਨ੍ਹਾਂ ਸਰਕਾਰ ਤੋਂ ਜ਼ਿੰਮੇਵਾਰ ਡੀਸੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਮੁਕਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ
ਮੁਕਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ

By

Published : Mar 31, 2022, 6:14 PM IST

Updated : Mar 31, 2022, 7:01 PM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲੰਬੀ ਲਾਠੀਚਾਰਜ ਮਾਮਲੇ (DC Muktsar in kissan lathi charge case ) ਸਬੰਧੀ ਮੁਕਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਭਲਕੇ 1 ਅਪ੍ਰੈਲ ਨੂੰ ਮੁਕਤਸਰ ਡੀਸੀ ਦਫ਼ਤਰ ਅੱਗੇ ਸੂਬਾ ਪੱਧਰ ਦਾ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫ਼ੈਸਲਾ ਜੱਥੇਬੰਦੀ ਵਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਸੂਬਾ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ।

ਮੁਕਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ
ਮੁਕਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ

ਇਸ ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਤੋਂ ਇਲਾਵਾ ਹੋਰ ਵੱਖ ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪੱਧਰ ਦੇ ਆਗੂ ਹਾਜ਼ਰ ਹੋਏ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਲੰਬੀ ਘਟਨਾ ਲਈ ਸਿੱਧੇ ਤੌਰ ’ਤੇ ਮੁਕਤਸਰ ਜ਼ਿਲ੍ਹੇ ਦੇ ਡੀਸੀ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਕਿ ਇਸ ਇਸ ਘਟਨਾ ਦੇ ਰੋਸ ਵਿੱਚ ਡੀਸੀ ਵਿਰੁੱਧ ਪੱਕਾ ਮੋਰਚਾ ਲਗਾਇਆ ਜਾਵੇਗਾ।

ਮੁਕਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਰੁੱਧ ਮੋਰਚਾ ਖੋਲਣ ਦਾ ਐਲਾਨ

ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਨੂੰ ਡੀਸੀ ਦਫ਼ਤਰ ਅੱਗੇ ਸੂਬਾ ਪੱਧਰੀ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਗਰਾਹਾਂ ਨੇ ਦੱਸਿਆ ਕਿ 11 ਅਪ੍ਰੈਲ ਤੱਕ ਪੱਕਾ ਮੋਰਚਾ ਚੱਲੇਗਾ। ਇਸਦੇ ਨਾਲ ਹੀ ਡੀਸੀ ਮੁਕਤਸਰ ਵਿਰੁੱਧ ਪੰਜਾਬ ਸਰਕਾਰ ਵਿਭਾਗੀ ਕਾਰਵਾਈ ਕਰੇ ਅਤੇ ਮੁਕਤਸਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਤੁਰੰਤ ਨਰਮੇ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ।

ਇਹ ਵੀ ਪੜ੍ਹੋ:ਸਿੱਧੂ-ਇਮਰਾਨ ਦੀ ਦੋਸਤੀ, ਬੁਲੰਦੀ ਤੇ ਨਮੋਸ਼ੀ ਦਾ ਸਮਾਂ ਚੱਕਰ ਵੀ ਸਾਂਝਾ

Last Updated : Mar 31, 2022, 7:01 PM IST

ABOUT THE AUTHOR

...view details