ਬਰਨਾਲਾ:ਪੰਜਾਬ ਵਿੱਚ ਜਿੱਥੇ ਇੱਕ ਪਾਸੇ ਵਿਧਾਨ ਸਭਾ ਚੋਣਾਂ (Assembly elections) ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਉਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੋਕਾਂ ਨੂੰ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਭਲਕੇ ਬਰਨਾਲਾ ਦੀ ਦਾਣਾ ਮੰਡੀ ਵਿੱਚ ਕਲਿਆਣਾ ਰੈਲੀ ਕੀਤੀ ਜਾ ਰਹੀ ਹੈ।
ਇਸ ਮੌਕੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਸਾਨ ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਇੱਕ ਪਾਸੇ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ, ਉਸ ਮੌਕੇ ਉਹਨਾਂ ਦੀ ਜੱਥੇਬੰਦੀ ਲੋਕਾਂ ਨੂੰ ਵੋਟਾਂ ਦੀ ਥਾਂ ਸੰਘਰਸ਼ਾਂ ਰਾਹੀਂ ਮਸਲੇ ਹੱਲ ਕਰਨ ਦਾ ਸੱਦਾ ਦੇ ਰਹੀ ਹੈ।
ਇਸੇ ਕਰਕੇ ਕੱਲ੍ਹ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਲੱਖਾਂ ਲੋਕਾਂ ਦੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਇਹ ਸਿਆਸੀ ਪਾਰਟੀਆਂ ਪੰਜਾਬ ਅਤੇ ਕਿਸਾਨਾਂ ਦਾ ਭਲਾ ਨਹੀਂ ਕਰ ਸਕਦੀਆਂ।