ਬਰਨਾਲਾ:ਕਾਰਗਿਲ ਵਿਜੇ ਦਿਵਸ ਦੇ 22 ਸਾਲ ਪੂਰੇ ਹੋਣ 'ਤੇ ਅੱਜ ਬਰਨਾਲਾ ਦੇ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਚ ਸਾਬਕਾ ਸੈਨਿਕ ਐਕਸ਼ਨ ਕਮੇਟੀ ਪੰਜਾਬ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸ਼ਹੀਦ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਨਾਲ ਹੀ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।
ਕਾਰਗਿਲ ਸ਼ਹੀਦਾਂ ਦੀ ਯਾਦ ’ਚ ਕੀਤਾ ਗਿਆ ਇਹ ਨੇਕ ਉਪਰਾਲਾ ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਫੌਜੀਆਂ ਦੀ ਜਥੇਬੰਦੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਾਰਗਿਲ ਭਾਰਤ ਦੀ ਇੱਕ ਬਹੁਤ ਅਹਿਮ ਲੜਾਈ ਰਹੀ ਹੈ। ਜਿਸ ਵਿਚ ਭਾਰਤ ਦੇ ਫ਼ੌਜੀਆਂ ਨੇ ਬਹਾਦਰੀ ਦਿਖਾਉਂਦਿਆਂ ਪਾਕਿਸਤਾਨ 'ਤੇ ਜਿੱਤ ਹਾਸਲ ਕੀਤੀ ਸੀ। ਕਾਰਗਿਲ ਦੇ ਸ਼ਹੀਦਾਂ ਦੀ ਯਾਦ ਵਿੱਚ ਬਰਨਾਲਾ ਵਿੱਚ ਸਮਾਗਮ ਕਰਵਾਇਆ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਵੀ ਹੈ, ਜਦਕਿ ਇਹ ਸਮਾਗਮ ਸਿਰਫ਼ ਸੈਨਿਕ ਜਥੇਬੰਦੀਆਂ ਨੂੰ ਕਰਨੇ ਪੈ ਰਹੇ ਹਨ। ਉਨ੍ਹਾਂ ਨੇ ਸਮਾਗਮ ਲਈ ਜ਼ਿਲ੍ਹੇ ਦੇ ਸਮੂਹ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਸੀ। ਪਰ ਸਮਾਗਮ ਵਿੱਚ ਸਿਰਫ਼ ਤਹਿਸੀਲਦਾਰ ਹੀ ਪਹੁੰਚੇ। ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਫੌਜੀਆਂ ਲਈ ਉਨ੍ਹਾਂ ਦੇ ਅੰਤਿਮ ਸਸਕਾਰ ਅਤੇ ਭੋਗ ਸਮਾਗਮ ਮੌਕੇ ਸਰਕਾਰਾਂ ਐਲਾਨ ਵੱਡੇ ਕਰ ਦਿੰਦੀਆਂ ਹਨ, ਪਰ ਇਨ੍ਹਾਂ ਐਲਾਨਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਅੱਜ ਖੂਨਦਾਨ ਕੈਂਪ ਵੀ ਲਗਾਇਆ ਗਿਆ ਹੈ।
ਇਹ ਵੀ ਪੜੋ: ਕਾਰਗਿਲ ਵਿਜੇ ਦਿਵਸ : ਦੇਸ਼ ਲਈ ਜਾਨ ਵਾਰਨ ਵਾਲੇ ਸ਼ਹੀਦ ਬੂਟਾ ਸਿੰਘ