ਬਠਿੰਡਾ:ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਜਿਸ ਕਰਕੇ ਪੰਜਾਬ ਪੁਲਿਸ ‘ਤੇ ਸਵਾਲ ਵੀ ਚੁੱਕੇ ਜਾ ਰਹੇ ਹਨ। ਤਾਜ਼ਾ ਮਾਮਲਾ ਬੀਕਾਨੇਰ ਰੇਲਵੇ ਲਾਈਨ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮੁਲਜ਼ਮ ਬਠਿੰਡਾ-ਬੀਕਾਨੇਰ ਰੇਲਵੇ ਲਾਈਨਾਂ ‘ਤੇ ਲਾਸ਼ ਸੁੱਟ ਕੇ ਫਰਾਰ ਹੋ ਗਏ।
ਬਠਿੰਡਾ-ਬੀਕਾਨੇਰ ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਬਰਾਮਦ - Sharp
ਬਠਿੰਡਾ-ਬੀਕਾਨੇਰ ਰੇਲਵੇ (Railways) ਲਾਈਨ ‘ਤੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਮੁਤਾਬਿਕ ਮ੍ਰਿਤਕ ‘ਤੇ ਤੇਜ਼ਧਾਰ (Sharp) ਹਥਿਆਰਾਂ (Weapons) ਨਾਲ ਹਮਲਾ ਕੀਤਾ ਗਿਆ ਹੈ।
ਪੁਲਿਸ ਦਾ ਕਹਿਣਾ ਹੈ, ਕਿ ਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋਈ, ਪਰ ਜੀ.ਆਰ.ਪੀ. ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਹਿਰਾਸਤ ਵਿੱਚ ਲੈਕੇ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਸ ਬਾਰੇ ਬੋਲਦਿਆਂ ਜੀ.ਆਰ.ਪੀ. ਥਾਣੇ ਦੇ ਐੱਸ.ਐੱਚ.ਓ. ਜਸਵਿੰਦਰ ਸਿੰਘ ਦਾ ਕਹਿਣਾ ਹੈ, ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਵੱਲੋਂ ਸੂਚਨਾ ਦਿੱਤੀ ਗਈ ਸੀ। ਕਿ ਬਠਿੰਡਾ ਬੀਕਾਨੇਰ ਰੇਲਵੇ ਲਾਈਨ ‘ਤੇ ਇੱਕ ਲਾਸ਼ ਪਈ ਹੈ। ਜਿਸ ਉੱਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹੋਏ ਸਨ। ਪੁਲਿਸ ਨੇ ਲਾਸ਼ ਨੂੰ 72 ਘੰਟੇ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਸਮਾਜ ਸੇਵੀ ਸੰਸਥਾ ਦੇ ਮੈਂਬਰ ਦਾ ਕਹਿਣਾ ਹੈ, ਕਿ ਉਨ੍ਹਾਂ ਨੂੰ ਰਾਤ 2 ਵਜੇ ਸੂਚਨਾ ਮਿਲੀ ਸੀ, ਕਿ ਲਾਈਨਾਂ ‘ਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਸਮਾਜ ਸੇਵੀ ਸੰਸਥਾ ਵੱਲੋਂ ਆਪਣੇ ਪੱਧਰ ‘ਤੇ ਸੇਵਾ ਕੀਤੀ ਗਈ। ਉਧਰ ਪੁਲਿਸ ਦਾ ਕਹਿਣਾ ਹੈ, ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:viral video: ਦਿਨ-ਦਿਹਾੜੇ ਲੁਟੇਰਿਆਂ ਨੇ ਕੀਤਾ ਵੱਡਾ ਕਾਰਾ