ਬਰਨਾਲਾ: ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋਹਰੇ ਕਤਲ ਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਲਾਸ਼ ਪਿੰਡ ਦੇ ਇੱਕ ਘਰ ਬਾਹਰ ਨਾਲੇ ਵਿੱਚ ਪਈ ਮਿਲੀ । ਜਿਸ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ ਸੀ ਅਤੇ ਉਸ ਘਰ ਦੇ ਅੰਦਰ ਹੀ ਇੱਕ ਲੜਕੀ ਦੀ ਲਾਸ਼ ਮਿਲੀ। ਦੋਵਾਂ ਮ੍ਰਿਤਕਾਂ ਵਿੱਚ ਲੜਕੀ ਦੀ ਉਮਰ ਕਰੀਬ 25 ਸਾਲ ਅਤੇ ਮ੍ਰਿਤਕ ਨੌਜਵਾਨ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰੇਮ ਸਬੰਧਾਂ ਦੇ ਚੱਲਦਿਆਂ ਮੁੰਡੇ-ਕੁੜੀ ਦਾ ਕਤਲ, ਪੁਲਿਸ ਨੇ ਮ੍ਰਿਤਕ ਕੁੜੀ ਦੇ ਪਿਓ ਅਤੇ ਭਰਾ ਖ਼ਿਲਾਫ਼ ਮਾਮਲਾ ਕੀਤਾ ਦਰਜ - ਕਤਲ ਤੋਂ ਬਾਅਦ ਮੁਲਜ਼ਮ ਫਰਾਰ
ਬਰਨਾਲਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋਹਰੇ ਕਤਲ ਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਿਕ ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ-ਮੁੰਡੇ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਕੁੜੀ ਦੇ ਪਿਓ ਅਤੇ ਭਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪ੍ਰੇਮ ਸਬੰਧਾਂ ਦਾ ਮਾਮਲਾ:ਪੁਲਿਸ ਵੱਲੋਂ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ ਬਰਨਾਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪ੍ਰੇਮ ਸਬੰਧਾਂ ਦਾ ਮਾਮਲਾ ਜਾਪਦਾ ਹੈ, ਜਿਸ ਵਿੱਚ ਪਿੰਡ ਅੰਦਰ ਇੱਕ ਘਰ ਦੇ ਬਾਹਰ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਇੱਕ ਕੁੜੀ ਦੀ ਲਾਸ਼ ਵੀ ਬਰਾਮਦ ਹੋਈ ਸੀ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।
- ਪੰਜਾਬ ਪੁਲਿਸ ਬਣੇਗੀ ਹਾਈਟੈੱਕ, ਆਧੁਨਿਕ ਹਥਿਆਰ ਅਤੇ ਗੱਡੀਆਂ ਪੁਲਿਸ ਦੇ ਬੇੜੇ 'ਚ ਸ਼ਾਮਿਲ
- ਐਸਟੀਐਫ ਨੇ ਨਸ਼ਾ ਤਸਕਰ ਕੀਤਾ ਗ੍ਰਿਫਤਾਰ, ਡਰੋਨ ਜ਼ਰੀਏ ਪਾਕਿਸਤਾਨ ਤੋਂ ਮੰਗਵਾਉਂਦਾ ਸੀ ਹੈਰੋਇਨ
- ਸੀਐਮ ਮਾਨ ਦਾ ਐਸਜੀਪੀਸੀ ਪ੍ਰਧਾਨ 'ਤੇ ਨਿਸ਼ਾਨਾ, ਕਿਹਾ- "ਮੈਨੂੰ ਕਹਿੰਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਨਾ ਦਿਓ, ਖੁਦ ਤੱਕੜੀ ਲਈ ਵੋਟ ਮੰਗ ਰਹੇ"
ਮੁਲਜ਼ਮਾਂ ਦੀ ਪੁਲਿਸ ਵੱਲੋਂ ਭਾਲ ਜਾਰੀ:ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੇ ਇਸ ਪੂਰੇ ਮਾਮਲੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਬੀਤੀ ਰਾਤ ਬਰਨਾਲਾ ਦੇ ਪਿੰਡ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਕੁੜੀ ਦੀ ਉਮਰ ਕਰੀਬ 25 ਸਾਲ ਹੈ ਅਤੇ ਮ੍ਰਿਤਕ ਨੌਜਵਾਨ ਦੀ ਉਮਰ 30 ਸਾਲ ਦੇ ਕਰੀਬ ਹੈ ਅਤੇ ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ ਅਤੇ ਮ੍ਰਿਤਕ ਲੜਕੇ ਦੇ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੜਕੇ ਦੇ ਲੰਬੇ ਸਮੇਂ ਤੋਂ ਲੜਕੀ ਨਾਲ ਪ੍ਰੇਮ ਸਬੰਧ ਸਨ ਅਤੇ ਬੀਤੀ ਰਾਤ ਉਹ ਲੜਕੀ ਦੇ ਘਰ ਗਿਆ ਸੀ, ਜਿਸ ਦੌਰਾਨ ਲੜਕੀ ਦੇ ਪਿਤਾ ਨੇ ਉਨ੍ਹਾਂ ਨੂੰ ਦੇਖ ਲਿਆ, ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।