ਪੰਜਾਬ

punjab

ETV Bharat / state

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਗਮ 'ਚ ਸਿਆਸੀ ਪਾਰਟੀਆਂ ਦਾ ਬਾਈਕਾਟ

ਹਰ ਸਾਲ ਜਨਵਰੀ ਮਹੀਨੇ 'ਚ ਕਰਵਾਏ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਗਮ ਮੌਕੇ ਸਿਆਸੀ ਪਾਰਟੀਆਂ 'ਤੇ ਸ਼ਾਮਲ ਹੋਣ 'ਦੀ ਪਾਬੰਦੀ ਲਗਾਈ ਗਈ ਹੈ। ਕਿਉਂਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬਣਾਉਣ ਵਿੱਚ ਸਮੂਹ ਸਿਆਸੀ ਪਾਰਟੀਆਂ ਅਤੇ ਲੀਡਰਾਂ ਦਾ ਹੱਥ ਹੈ।

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਗਮ 'ਚ ਸਿਆਸੀ ਪਾਰਟੀਆਂ ਦਾ ਬਾਈਕਾਟ
ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਗਮ 'ਚ ਸਿਆਸੀ ਪਾਰਟੀਆਂ ਦਾ ਬਾਈਕਾਟ

By

Published : Dec 14, 2020, 7:19 PM IST

ਬਰਨਾਲਾ: ਖੇਤੀ ਕਾਨੂੰਨਾ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਤਹਿਤ ਹਰ ਵਰਗ ਵੱਲੋਂ ਲਗਾਤਾਰ ਹਮਾਇਤ ਮਿਲ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕਿਸੇ ਵੀ ਸਿਆਸੀ ਪਾਰਟੀ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਕੀਤੀ ਗਈ ਹੈ। ਉਥੇ ਪਿੰਡਾਂ ਵਿੱਚ ਵੀ ਸਿਆਸੀ ਲੋਕਾਂ ਦਾ ਬਾਈਕਾਟ ਜਾਰੀ ਹੈ। ਭਾਰਤ ਦੀ ਆਜ਼ਾਦੀ ਲਈ ਅੰਗ੍ਰੇਜ਼ੀ ਹਕੂਮਤ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਪਿੰਡ ਵਾਸੀਆਂ ਵੱਲੋਂ ਵੀ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਗਮ 'ਚ ਸਿਆਸੀ ਪਾਰਟੀਆਂ ਦਾ ਬਾਈਕਾਟ

ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਦਾ ਇਕੱਠ ਸੱਦਿਆ ਗਿਆ ਸੀ, ਜਿਸ ਵਿੱਚ ਕਿਸਾਨੀ ਸੰਘਰਸ਼ ਦੇ ਚਲਦਿਆਂ ਸਮੂਹ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਨਵਰੀ ਮਹੀਨੇ ਵਿੱਚ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਸ਼ਹੀਦੀ ਸਮਾਗਮ ਮੌਕੇ ਦੋ ਦਿਨ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਹੀਦ ਸੇਵਾ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਆਉਂਦੇ ਰਹੇ ਹਨ, ਪਰ ਇਸ ਵਾਰ ਕਿਸੇ ਵੀ ਸਿਆਸੀ ਵਿਅਕਤੀ ਨੂੰ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਕਿਉਂਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬਣਾਉਣ ਵਿੱਚ ਸਮੂਹ ਸਿਆਸੀ ਪਾਰਟੀਆਂ ਅਤੇ ਲੀਡਰਾਂ ਦਾ ਹੱਥ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਸੇਵਾ ਸਿੰਘ ਨੇ ਅੰਗ੍ਰੇਜ਼ੀ ਹਕੂਮਤ ਦੇ ਨਾਲ-ਨਾਲ ਜਗੀਰਦਾਰੀ ਅਤੇ ਰਜਵਾੜਾਸ਼ਾਹੀ ਸਿਸਟਮ ਵਿਰੁੱਧ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਸੀ। ਜਿਸ ਕਰਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲਗਾਤਾਰ ਪਿੰਡ ਠੀਕਰੀਵਾਲਾ ਦੇ ਲੋਕ ਵੀ ਇਸ ਕਿਸਾਨੀ ਘੋਲ ਵਿੱਚ ਤਿੰਨ ਮਹੀਨਿਆਂ ਤੋਂ ਸ਼ਾਮਲ ਹੋ ਰਹੇ ਹਨ। ਦਿੱਲੀ ਵਿੱਚ ਲੱਗੇ ਪੱਕੇ ਮੋਰਚੇ ਵਿੱਚ ਵੀ ਪਿੰਡ ਵਾਸੀ ਰਾਸ਼ਨ ਅਤੇ ਦੁੱਧ ਦੀ ਸੇਵਾ ਲੈ ਕੇ ਲਗਾਤਾਰ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੰਨਾ ਸਮਾਂ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਨਹੀਂ ਹੁੰਦਾ ਉਨ੍ਹਾਂ ਸਮਾਂ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਸ਼ਹੀਦ ਸੇਵਾ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ ਸਿਰਫ਼ ਧਾਰਮਿਕ ਪ੍ਰਚਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਹੀ ਸਟੇਜ ਤੋਂ ਬੋਲਣ ਦਿੱਤਾ ਜਾਵੇਗਾ।

ABOUT THE AUTHOR

...view details