ਬਰਨਾਲਾ:ਬਰਨਾਲਾ ਜ਼ਿਲ੍ਹੇ ਵਿੱਚ ਆਪਣੀ ਭੈਣ ਦੀ ਮੌਤ ਦੇ ਇਨਸਾਫ਼ ਲਈ ਇੱਕ ਭਰਾ ਪੈਟਰੋਲ ਦੀ ਬੋਤਲ ਲੈਕੇ ਅਨਾਜ ਮੰਡੀ ਦੇ ਟਾਵਰ 'ਤੇ ਚੜ੍ਹ ਗਿਆ। ਇਹ ਮਾਮਲਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿੰਡ ਉੱਗੋਕੇ ਦਾ ਹੈ। ਜਿੱਥੇ ਟਾਵਰ 'ਤੇ ਚੜ੍ਹੇ ਨੌਜਵਾਨ ਗੁਰਦੀਪ ਸਿੰਘ ਨੇ ਇਨਸਾਫ਼ ਨਾ ਮਿਲਣ 'ਤੇ ਤਪੈਟ੍ਰੋਲ ਪਾਕੇ ਅੱਗ ਲਾਉਣ ਦੀ ਚਿਤਾਵਨੀ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਥਾਣਾ ਸ਼ਹਿਣਾ ਦੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਟਾਵਰ ਤੋਂ ਥੱਲੇ ਉਤਾਰਨ ਲਈ ਕੋਸ਼ਿਸ਼ ਕੀਤੀ ਗਈ।
Barnala News: ਭੈਣ ਨੂੰ ਨਹੀਂ ਮਿਲਿਆ ਇਨਸਾਫ ਤਾਂ ਟਾਵਰ 'ਤੇ ਚੜ੍ਹਿਆ ਭਰਾ,ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ - barnala news in punjabi
ਬਰਨਾਲਾ ਵਿਖੇ ਖ਼ੁਦਕੁਸ਼ੀ ਕਰਨ ਵਾਲੀ ਔਰਤ ਦਾ ਭਰਾ ਇਨਸਾਫ ਦੀ ਮੰਗ ਕਰਦਿਆਂ ਪਾਣੀ ਵੀ ਟੈਂਕੀ ਉੱਤੇ ਚੜ੍ਹ ਗਿਆ ਅਤੇ ਪੈਟਰੋਲ ਦੀ ਬੋਤਲ ਲੈਕੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕ ਜੇਕਰ ਉਹਨਾਂ ਦੀ ਸੁਣਵਾਈ ਨਾ ਹੋਈ,ਇਨਸਾਫ ਨਾ ਮਿਲਿਆ ਤਾਂ ਆਤਮਦਾਹ ਕਰ ਲਵੇਗਾ। (Brother saking justice for sister)
Published : Sep 28, 2023, 2:14 PM IST
ਭੈਣ ਦੀ ਮੌਤ ਦਾ ਇਨਸਾਫ ਮੰਗ ਰਿਹਾ ਹੈ:ਇਸ ਮੌਕੇ ਟਾਵਰ 'ਤੇ ਚੜ੍ਹੇ ਪੀੜਿਤ ਗੁਰਦੀਪ ਸਿੰਘ ਪੁੱਤਰ ਜਗਰੂਪ ਸਿੰਘ ਨੇ ਪਿੰਡ ਦੀਆਂ ਔਰਤਾਂ 'ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਕੁੱਝ ਦਿਨ ਪਹਿਲਾਂ ਉਸ ਦੀ ਭੈਣ ਜਸਵਿੰਦਰ ਕੌਰ ਨੇ ਪਿੰਡ ਦੀਆਂ ਔਰਤਾਂ ਵੱਲੋਂ ਬੇਇੱਜ਼ਤ ਹੋਣ ਕਾਰਨ ਸਪਰੇ ਪੀ ਕੇ ਖ਼ੁਦਕੁਸ਼ੀ ਕਰ ਲਈ ਸੀ। ਉਸਦੀ ਭੈਣ ਨੇ ਇੱਕ ਕੰਪਨੀ ਤੋਂ ਲੋਨ ਲਿਆ ਸੀ। ਜਿੱਥੇ ਪਿੰਡ ਦੀਆਂ ਔਰਤਾਂ ਵੱਲੋਂ ਉਸ ਨੂੰ ਲੋਨ ਸਬੰਧੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਆਪਣੀ ਬੇਇਜ਼ਤੀ ਮਹਿਸੂਸ ਕਰਦੇ ਹੋਏ ਉਸਦੀ ਭੈਣ ਨੇ ਖੁਦਕੁਸ਼ੀ ਕਰ ਲਈ ਸੀ। ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਿਸ ਨੂੰ ਲੈ ਕੇ ਉਹ ਪੈਟਰੋਲ ਦੀ ਬੋਤਲ ਲੈ ਕੇ ਪਿੰਡ ਦੇ ਅਨਾਜ ਮੰਡਲ ਟਾਵਰ 'ਤੇ ਇਨਸਾਫ਼ ਲਈ ਚੜ੍ਹਿਆ ਹੈ। ਪੀੜਤ ਗੁਰਦੀਪ ਸਿੰਘ ਅਤੇ ਉਹ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦੇ ਕਿਹਾ ਕਿ ਜਿੰਨਾ ਸਮਾਂ ਉਹਨਾਂ ਦੀ ਮ੍ਰਿਤਕ ਲੜਕੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਨਹੀਂ ਕੀਤੀ ਜਾਂਦੀ, ਉਹਨਾਂ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ। ਪੀੜਤ ਵਿਅਕਤੀ ਨੇ ਕਿਹਾ ਕਿ ਰਸੁਖਦਾਰ ਲੋਕਾਂ ਦੀ ਹੀ ਸੁਣਵਾਈ ਹੁੰਦੀ ਹੈ। ਸਾਡੀ ਕੋਈ ਸੁਣਵਾਈ ਨਹੀਂ ਹੁੰਦੀ ਨਾ ਹੀ ਕੋਈ ਮੰਗ ਮੰਨੀ ਜਾਂਦੀ ਹੈ। ਇਸ ਕਰਕੇ ਮਜਬੂਰ ਹੋ ਕੇ ਇਹ ਕਦਮ ਚੁੱਕਣਾ ਪਿਆ ਹੈ।
- World Rabies Day: ਜਾਣੋ ਕੀ ਹੈ ਰੇਬੀਜ਼ ਦੀ ਬਿਮਾਰੀ ਅਤੇ ਇਸ ਦਿਨ ਦਾ ਉਦੇਸ਼, ਇਨ੍ਹਾਂ ਜਾਨਵਰਾਂ ਰਾਹੀ ਇਹ ਬਿਮਾਰੀ ਫੈਲਣ ਦਾ ਜ਼ਿਆਦਾ ਖਤਰਾ
- A fire broke out in a chemical factory in Mohali: ਮੋਹਾਲੀ ਦੇ ਕੁਰਾਲੀ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ 'ਤੇ ਪਾਇਆ ਕਾਬੂ
- Goldy Brar seeks asylum in USA : ਖੁਫੀਆ ਏਜੰਸੀ ਦਾ ਖੁਲਾਸਾ, 'ਗੈਂਗਸਟਰ ਗੋਲਡੀ ਬਰਾੜ ਅਮਰੀਕਾ 'ਚ ਸ਼ਰਣ ਲੈਣ ਦੀ ਕਰ ਰਿਹਾ ਕੋਸ਼ਿਸ਼'
ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ :ਇਸ ਮਾਮਲੇ ਸਬੰਧੀ ਪੁਲਿਸ ਥਾਣਾ ਸਹਿਣਾ ਦੇ ਐਸ.ਐਚ.ਓ ਅੰਮ੍ਰਿਤਪਾਲ ਸਿੰਘ ਸਮੇਤ ਪੁਲੀਸ ਪਾਰਟੀ ਪਹੁੰਚ ਗਏ। ਐਸਐਚਓ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਔਰਤ ਦੀ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।