ਬਰਨਾਲਾ:ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵਿਰੁੱਧ ਐਸਐਸਪੀ (SSP)ਨੂੰ ਲਿਖਤੀ ਸ਼ਿਕਾਇਤ ਦੇ ਕੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।ਇਹ ਸ਼ਿਕਾਇਤ ਕਾਂਗਰਸੀ ਲੀਡਰ ਰਵਨੀਤ ਬਿੱਟੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (Bahujan Samaj Party) ਦੇ ਗੱਠਜੋੜ ਨੂੰ ਲੈ ਕੇ ਦਿੱਤੇ ਗਏ ਬਿਆਨਾਂ ਦੇ ਰੋਸ ਵਿਚ ਦਿੱਤੀ ਗਈ ਹੈ।
SSP ਨੂੰ ਦਿੱਤੀ ਲਿਖਤੀ ਸ਼ਿਕਾਇਤ
ਅਕਾਲੀ ਦਲ ਦੇ ਆਗੂ ਯਾਦਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਅਗਲੀਆਂ ਵਿਧਾਨ ਸਭਾ ਚੋਣਾਂ (Assembly elections)ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਚਕਾਰ ਗੱਠਜੋੜ ਦੇ ਤਹਿਤ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਸੀ। ਜਿਸਦੇ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਵਿਵਾਦਿਤ ਬਿਆਨ ਦਿੱਤਾ ਗਿਆ ਜਿਸ ਨੂੰ ਲੈ ਕੇ ਅਕਾਲੀ ਦਲ (Akali Dal)ਅਤੇ ਬਸਪਾ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।ਇਸੇ ਤਹਿਤ ਬਰਨਾਲਾ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਅਤੇ ਕਰਵਾਈ ਦੀ ਮੰਗ ਕੀਤੀ ਹੈ।