ਬਰਨਾਲਾ:ਲੋਕ ਸਭਾ ਚੋਣਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਸਰਗਰਮ ਹੋ ਗਈ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਰਨਾਲਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਸ਼੍ਰੋਮਣ ਅਕਾਲੀ ਦਲ ਨਾਲ ਗਠਜੋੜ ਬਾਰੇ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਬਸਪਾ ਦਾ ਅਕਾਲੀ ਦਲ ਨਾਲ ਗਠਜੋੜ ਜਾਰੀ ਹੈ, ਇਸ ਬਾਰੇ ਅੰਤਿਮ ਫੈਸਲਾ ਪਾਰਟੀ ਸੁਪਰੀਮੋ ਮਾਇਆਵਤੀ ਵੱਲੋਂ 18 ਜਨਵਰੀ ਨੂੰ ਪੰਜਾਬ ਟੀਮ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਬਸਪਾ ਪੰਜਾਬ ਦੇ ਪ੍ਰਧਾਨ ਗੜ੍ਹੀ ਨੇ ਭਾਜਪਾ ਨੂੰ ਗੰਗੂ ਦਾ ਨਾਮ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇ ਕੇ ਭਾਜਪਾ ਨਾਲ ਗਠਜੋੜ ਕਰੇ।
ਗਠਜੋੜ ਕਰਨ ਤੋਂ ਇਨਕਾਰ:ਇਸ ਮੌਕੇ ਗੱਲਬਾਤ ਕਰਦਿਆਂ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਜਿਸ ਕਾਰਨ ਹਲਕਾ ਬਰਨਾਲਾ ਅਤੇ ਹਲਕਾ ਭਦੌੜ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਭਰ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਰਹੀ ਹੈ। ਬਸਪਾ ਦੇ ਕਿਸੇ ਵੀ ਪਾਰਟੀ ਨਾਲ ਗਠਜੋੜ ਬਾਰੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਨੇ ਲੋਕ ਸਭਾ ਚੋਣਾਂ ਨਾਲ ਸਬੰਧਤ ਕਿਸੇ ਵੀ ਪਾਰਟੀ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਅਕਾਲੀ-ਬਸਪਾ ਗਠਜੋੜ ਨੂੰ ਲੈ ਕੇ ਜਸਬੀਰ ਗੜ੍ਹੀ ਦਾ ਬਿਆਨ, ਕਿਹਾ- ਹਾਈਕਮਾਨ ਨਾਲ ਮੁਲਾਕਾਤ ਮਗਰੋਂ ਗਠਜੋੜ ਸਬੰਧੀ ਹੋਵੇਗਾ ਫੈਸਲਾ
Akali BSP alliance: ਲੋਕ ਸਭਾ ਚੋਣਾਂ ਵਿੱਚ ਅਕਾਲੀ ਬਸਪਾ ਗਠਜੋੜ ਨੂੰ ਲੈਕੇ ਬਹੁਜਨ ਸਮਾਜਵਾਦੀ ਪਾਰਟੀ ਦੇ ਪੰਜਾਬ ਪ੍ਰਧਾਨ ਜਸਵਰੀ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਅੱਜ ਦਿੱਲੀ ਵਿੱਚ ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਹੀ ਗਠਜੋੜ ਸਬੰਧੀ ਕੋਈ ਫੈਸਲਾ ਸੰਭਵ ਹੋ ਸਕਦਾ ਹੈ।
Published : Jan 18, 2024, 9:58 AM IST
|Updated : Jan 18, 2024, 3:55 PM IST
ਬਹੁਜਨ ਸਮਾਜ ਪਾਰਟੀ ਇੰਡੀਆ ਅਤੇ ਐਨਡੀਏ ਕਿਸੇ ਵੀ ਗਠਜੋੜ ਵਿੱਚ ਚੋਣਾਂ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਬਸਪਾ ਦਾ ਅਕਾਲੀ ਦਲ ਨਾਲ ਗਠਜੋੜ ਜਾਰੀ ਹੈ। ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਸੁਪਰੀਮੋ ਵੱਲੋਂ 18 ਜਨਵਰੀ ਨੂੰ ਪੰਜਾਬ ਟੀਮ ਨਾਲ ਮੀਟਿੰਗ ਕਰਕੇ ਲਿਆ ਜਾਵੇਗਾ। ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਦੀ ਚੱਲ ਰਹੀ ਚਰਚਾ ਬਾਰੇ ਬਸਪਾ ਦੇ ਪੰਜਾਬ ਪ੍ਰਧਾਨ ਗੜ੍ਹੀ ਨੇ ਟਿੱਪਣੀ ਕੀਤੀ ਸੀ ਕਿ ਦੋ ਬੇੜੀਆਂ ’ਤੇ ਸਵਾਰ ਵਿਅਕਤੀ ਡੁੱਬ ਜਾਂਦਾ ਹੈ ਅਤੇ ਦੋ ਘਰਾਂ ਦਾ ਪਉਹੁਣਾ ਭੁੱਖਾ ਰਹਿੰਦਾ ਹੈ। ਇਸ ਟਿੱਪਣੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਸੰਪਰਕ ਕੀਤਾ ਅਤੇ 20 ਜਨਵਰੀ ਤੋਂ ਬਾਅਦ ਬਸਪਾ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਲੜਨ ਦਾ ਵਾਅਦਾ ਕੀਤਾ।
- ਪੰਜਾਬ ਪੁਲਿਸ ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ; 3 ਪੁਲਿਸਕਰਮੀਆਂ ਦੀ ਮੌਤ, ਕਈ ਗੰਭੀਰ ਜ਼ਖ਼ਮੀ, ਸੀਐਮ ਮਾਨ ਨੇ ਦਿੱਤੀ ਸ਼ਰਧਾਂਜਲੀ
- ਦਿੱਲੀ 'ਚ ਅੱਜ ਵੀ ਧੁੰਦ ਦਾ ਕਹਿਰ, 178 ਉਡਾਣਾਂ ਪ੍ਰਭਾਵਿਤ, ਦੇਰੀ ਨਾਲ ਚੱਲ ਰਹੀਆਂ 20 ਟਰੇਨਾਂ
- ਲੁਧਿਆਣਾ ਵਿੱਚ ਪਤੀ ਪਤਨੀ ਦੀ ਸਾਹ ਘੁੱਟਣ ਨਾਲ ਹੋਈ ਮੌਤ, ਕਮਰੇ 'ਚ ਜਲੇ ਹੋਏ ਕੋਲਿਆਂ ਦਾ ਮਿਲਿਆ ਤਸਲਾ
ਪਾਰਟੀ ਸੁਪਰੀਮੋ ਦਾ ਹੁਕਮ ਪ੍ਰਵਾਨ: ਇਸ ਸਬੰਧੀ ਪਾਰਟੀ ਸੁਪਰੀਮੋ ਮਾਇਆਵਤੀ ਨਾਲ ਗੱਲਬਾਤ ਕੀਤੀ ਜਾਵੇਗੀ। ਜਸਵੀਰ ਸਿੰਘ ਗੜ੍ਹੀ ਨੇ ਭਾਜਪਾ ਨੂੰ ਗੰਗੂ ਨਾਮ ਦਿੰਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਭਾਜਪਾ ਨਾਲ ਗਠਜੋੜ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਮ ਗਰੀਬ ਸਿੱਖਾਂ ਨੂੰ ਸਪੱਸ਼ਟ ਕਰਕੇ ਹੀ ਇਸ ਸਬੰਧੀ ਗਠਜੋੜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਮਾਇਆਵਤੀ ਗਠਜੋੜ ਸਬੰਧੀ ਜੋ ਵੀ ਫੈਸਲਾ ਲਵੇਗੀ ਉਹ ਪਾਰਟੀ ਦੇ ਸਾਰੇ ਵਰਕਰਾਂ ਤੇ ਆਗੂਆਂ ਨੂੰ ਪ੍ਰਵਾਨ ਹੋਵੇਗਾ।