ਬਰਨਾਲਾ: ਜ਼ਿਲ੍ਹਾ ਬਰਨਾਲਾਵਿੱਚ ਸਿੱਖ ਬਨਾਮ ਕਾਮਰੇਡ (Sikhs vs Comrades) ਵਿਵਾਦ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਵਰਕਰਾਂ ਵਲੋਂ ਕਿਸਾਨ ਆਗੂ ਜੋਗਿੰਦਰ ਉਗਰਾਹਾਂ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਮਾਨ ਦਲ ਦੇ ਸਮੱਰਥਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ(BHARTI KISAN UNION UGRAHAN) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਲੋਂ ਬਰਨਾਲਾ ਵਿਖੇ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਾਂਸਦ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਵਿਰੁੱਧ ਕੀਤੀਆਂ ਟਿੱਪਣੀਆਂ ਦੇ ਵਿਰੁੱਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BHARTI KISAN UNION UGRAHAN) ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਦਾ ਪੁਤਲਾ ਸਾੜ ਰਹੇ ਹਾਂ। ਇਸਦਾ ਕਾਰਨ ਇਹ ਹੈ ਕਿ ਕੁੱਝ ਦਿਨ ਪਹਿਲਾਂ ਬਰਨਾਲਾ ਵਿਖੇ ਰੈਲੀ ਦੌਰਾਨ ਜੋਗਿੰਦਰ ਉਗਰਾਹਾਂ ਵਲੋਂ ਸਿਮਰਨਜੀਤ ਸਿੰਘ ਮਾਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਿਰੁੱਧ ਗਲਤ ਟਿੱਪਣੀਆਂ (Wrong comments against Amritpal Singh ) ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਸਿੱਖਾਂ ਤੋਂ ਫ਼ੰਡ ਲੈ ਕੇ ਸਿੱਖਾਂ ਵਿਰੁੱਧ ਬਿਆਨਬਾਜ਼ੀ ਜੋਗਿੰਦਰ ਉਗਰਾਹਾਂ ਵਲੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਿੱਖ ਕਿਸਾਨਾਂ ਨੂੰ ਇਸ ਜੱਥੇਬੰਦੀ ਤੋਂ ਦੂਰ ਰਹਿ ਕੇ ਸੁਚੇਤ ਰਹਿਣਾ ਚਾਹੀਦਾ ਹੈ, ਕਿਉਕਿ ਇਹ ਕਿਸਾਨ ਜੱਥੇਬੰਦੀ ਸਿੱਖ ਵਿਰੋਧੀ ਹੈ।