ਪੰਜਾਬ

punjab

ETV Bharat / state

ਕੈਬਨਿਟ ਮੰਤਰੀ ਕਟਾਰੂਚੱਕ ਦਾ ਬਿਆਨ, ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਨਹੀਂ ਆਉਣ ਦਿੱਤਾ ਜਾਵੇਗਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 1.25 ਲੱਖ ਨਵੀਆਂ ਮਸ਼ੀਨਾਂ ਪਰਾਲੀ ਪ੍ਰਬੰਧਨ ਲਈ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਕਰਦਿਆਂ ਪਰਾਲੀ ਦੀ ਸਾਂਭ ਕੀਤੀ ਜਾਵੇ।

ਕੈਬਨਿਟ ਮੰਤਰੀ ਕਟਾਰੂਚੱਕ ਦਾ ਬਿਆਨ
ਕੈਬਨਿਟ ਮੰਤਰੀ ਕਟਾਰੂਚੱਕ ਦਾ ਬਿਆਨ

By

Published : Oct 11, 2022, 10:17 PM IST

Updated : Oct 11, 2022, 10:39 PM IST

ਬਰਨਾਲਾ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਫਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਹਰਲੇ ਰਾਜਾਂ ਤੋਂ ਝੋਨਾ ਨਹੀਂ ਆਉਣਾ ਦਿੱਤਾ ਜਾਵੇਗਾ। ਇਹ ਯਕੀਨੀ ਬਣਾਉਣ ਲਈ ਅੰਤਰਰਾਜੀ ਬਾਰਡਰ ਸੀਲ ਕੀਤੇ ਗਏ ਹਨ।

ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਨਹੀਂ ਆਉਣ ਦਿੱਤਾ ਜਾਵੇਗਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਨਾਲ ਸਬੰਧਤ ਵਰਗ ਜਿਵੇਂ ਕਿ ਕਿਸਾਨ, ਲੇਬਰ, ਆੜ੍ਹਤੀ, ਸ਼ੈਲਰ ਮਾਲਕਾਂ ਆਦਿ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਾ ਆਉਣ ਦੇਣ ਲਈ ਵਚਨਬੱਧ ਹੈ।

ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਨਹੀਂ ਆਉਣ ਦਿੱਤਾ ਜਾਵੇਗਾ
ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਨਹੀਂ ਆਉਣ ਦਿੱਤਾ ਜਾਵੇਗਾ

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਕੁੱਲ 11.50 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ 'ਚ ਪੁੱਜ ਚੁੱਕਾ ਹੈ, ਜਿਸ ਵਿੱਚੋਂ 11 ਲੱਖ ਟਨ ਖ਼ਰੀਦ ਲਿਆ ਗਿਆ ਹੈ ਅਤੇ ਕਿਸਾਨਾਂ ਨੂੰ 800 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ 11 ਜ਼ਿਲ੍ਹਿਆਂ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈ ਚੁੱਕੇ ਹਨ ਅਤੇ ਆਉਣ ਵਾਲੇ 2-4 ਦਿਨਾਂ 'ਚ ਉਹ ਸਾਰੇ ਜ਼ਿਲ੍ਹਿਆਂ 'ਚ ਪ੍ਰਬੰਧਾਂ ਦਾ ਨਿਰੀਖਣ ਕਰਨਗੇ।

ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਨਹੀਂ ਆਉਣ ਦਿੱਤਾ ਜਾਵੇਗਾ

ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 1.25 ਲੱਖ ਨਵੀਆਂ ਮਸ਼ੀਨਾਂ ਪਰਾਲੀ ਪ੍ਰਬੰਧਨ ਲਈ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਕਰਦਿਆਂ ਪਰਾਲੀ ਦੀ ਸਾਂਭ ਕੀਤੀ ਜਾਵੇ। ਅੱਜ ਬਰਨਾਲਾ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮੰਤਰੀ ਦੀ ਹਾਜ਼ਰੀ ਵਿਚ ਝੋਨੇ ਦੀ ਬੋਲੀ ਵੀ ਕਰਵਾਈ ਗਈ।

ਪੰਜਾਬ ਵਿੱਚ ਬਾਹਰਲੇ ਸੂਬਿਆਂ ਤੋਂ ਝੋਨਾ ਨਹੀਂ ਆਉਣ ਦਿੱਤਾ ਜਾਵੇਗਾ

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕੱਲ੍ਹ 10 ਅਕਤੂਬਰ ਤਕ ਕੁੱਲ 2513 ਮੀਟਰਕ ਟਨ ਜਿਣਸ ਦੀ ਆਮਦ ਹੋਈ ਹੈ, ਜਿਸ ਵਿੱਚ 2133 ਮੀਟਰਿਕ ਟਨ ਜਿਣਸ ਦੀ ਖਰੀਦ ਹੋਈ ਹੈ। ਇਸ ਵਿੱਚੋਂ 930 ਮੀਟਰਿਕ ਟਨ ਪਨਗ੍ਰੇਨ ਵੱਲੋਂ, 611 ਮੀਟ੍ਰਿਕ ਟਨ ਮਾਰਕਫੈੱਡ ਵੱਲੋਂ, 517 ਮੀਟਰਕ ਟਨ ਪਨਸਪ ਵੱਲੋਂ, 75 ਮੀਟਰਿਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ ਖ਼ਰੀਦੀ ਗਈ ਹੈ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਗੁਰਦੀਪ ਸਿੰਘ ਬਾਠ ਤੇ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

ਇਹ ਵੀ ਪੜ੍ਹੋ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Last Updated : Oct 11, 2022, 10:39 PM IST

ABOUT THE AUTHOR

...view details