ਮਾਨਸਾ/ਬਰਨਾਲਾ:ਮਾਨਸਾ ਪੁਲਿਸ ਗੈਂਗਸਟਰ ਦੀਪਕ ਟੀਨੂੰ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲੈ ਕੇ ਆਈ ਸੀ। ਜਿੱਥੋ ਪੁਲਿਸ ਦੀ ਗ੍ਰਿਫ਼ਤ 'ਚੋਂ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ (Gangster Deepak Tinu escaped from police custody) ਗਿਆ ਹੈ। ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਗ਼ੈਰ ਜ਼ਿੰਮੇਵਰਾਨਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ, "ਇਹੋ ਜਿਹੀ ਛੋਟੀ ਮੋਟੀ ਘਟਨਾ ਹੁੰਦੀ ਰਹਿੰਦੀ ਹੈ।"
ਗੈਂਗਸਟਰ ਦੀਪਕ ਟੀਨੂੰ ਫ਼ਰਾਰ, ਮੰਤਰੀ ਸਾਬ੍ਹ ਨੇ ਬੋਲੇ- ਇਹੋ ਜਹੀਆਂ ਛੋਟੀਆਂ ਮੋਟੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ !
ਇਹ ਗੱਲ ਕਹਿ ਕੇ ਮੰਤਰੀ ਨੇ ਯੂ ਟਰਨ ਲੈਂਦਿਆਂ ਕਿਹਾ, "ਮੇਰਾ ਕਹਿਣ ਦਾ ਮਤਲਬ ਸੀ ਕਿ ਪੰਜਾਬ ਵਿੱਚ ਇਹੋ ਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਪਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਨਹੀਂ ਦੇਵਾਂਗੇ ਅਤੇ ਫ਼ਰਾਰ ਹੋਏ ਗੈਂਗਸਟਰ ਸੰਬੰਧੀ ਡੀਜੀਪੀ ਪੰਜਾਬ ਜਾਂਚ ਕਰ ਰਹੇ ਹਨ। ਕੋਈ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ ਚਾਹੇ ਉਹ ਪੁਲਿਸ ਵਾਲਾ ਕਿਉਂ ਨਾ ਹੋਵੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।"
ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਾਨਸਾ ਜ਼ਿਲ੍ਹੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਵਣਵਾਲੀ ਅਤੇ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਇਸ ਮਾਮਲੇ ਸਬੰਧੀ ਸਖ਼ਤ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਗੈਂਗਸਟਰ ਦੀਪਕ ਟੀਨੂੰ ਫ਼ਰਾਰ, ਮੰਤਰੀ ਅਤੇ ਵਿਧਾਇਕ ਦਾ ਰਿਐਕਸ਼ਨ
ਇਸ ਮੌਕੇ ਗੈਂਗਸਟਰ ਦੇ ਫ਼ਰਾਰ ਹੋਣ ਦੇ ਮਾਮਲੇ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਤੋੜ ਕੇ ਜਿਸ ਵੀ ਵਿਅਕਤੀ ਨੇ ਗਲਤੀ ਕੀਤੀ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਭੱਜਣ ਵਾਲੇ ਗੈਂਗਸਟਰ ਹੋਣ ਜਾਂ ਉਸਦੇ ਭਜਾਉਣ ਵਿੱਚ ਜਿਸ ਵੀ ਅਧਿਕਾਰੀ ਦਾ ਹੱਥ ਹੈ, ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਤੌਰ ਸਪੀਕਰ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਪਰ ਫਿਰ ਵੀ ਇਸ ਮਾਮਲੇ ਵਿੱਚ ਜਿਸ ਵੀ ਕਿਸੇ ਦੀ ਅਣਗਹਿਲੀ ਹੈ ਉਸ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੈਂਗਸਟਰ ਨੂੰ ਦੁਬਾਰਾ ਕਾਬੂ ਕੀਤਾ ਜਾਵੇ।
ਗੈਂਗਸਟਰ ਦੀਪਕ ਟੀਨੂੰ ਫ਼ਰਾਰ, ਵਿਧਾਇਕ ਦਾ ਰਿਐਕਸ਼ਨ
ਉਥੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰਾਂ ਦੇ ਮਾਮਲੇ ਵਿੱਚ ਸਖ਼ਤ ਹੈ। ਕਾਨੂੰਨ ਤੋੜ ਕੇ ਭੱਜਣ ਵਾਲੇ ਕਿਸੇ ਵੀ ਗੈਂਗਸਟਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਥੇ ਜਿਸ ਵਿਚ ਕਿਸੇ ਪੁਲਿਸ ਅਧਿਕਾਰੀ ਦੀ ਇਸ ਮਾਮਲੇ ਵਿੱਚ ਅਣਗਹਿਊਹੋਈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਦਕਿ ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਹਲਕੇ ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਨੇ ਇਸ ਮਾਮਲੇ ਤੇ ਪਹਿਲਾਂ ਤਾਂ ਅਣਜਾਣਤਾ ਪ੍ਰਗਟਾਈ ਅਤੇ ਬਾਅਦ ਵਿੱਚ ਕਿਹਾ ਕਿ ਮਾਨਸਾ ਪੁਲਿਸ ਨਾਲ ਇਸ ਸਬੰਧੀ ਗੱਲਬਾਤ ਤੋਂ ਬਾਅਦ ਹੀ ਇਸ ਸਬੰਧੀ ਕੁਝ ਕਿਹਾ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ
ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ, ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਵੱਲੋਂ ਬੇਤੁਕੀ ਬਿਆਨਬਾਜ਼ੀ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਆਪ ਦੇ ਵੱਡੇ ਆਗੂਆਂ ਵੱਲੋਂ ਟ੍ਰੇਨਿੰਗ ਦੇਣ ਦੀ ਜ਼ਰੂਰਤ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸੀਆਈਏ ਸਟਾਫ਼ ਭਾਰਤ ਦੀ ਹਿਰਾਸਤ ਵਿੱਚੋਂ ਸਿੱਧੂ ਮੂਸੇ ਵਾਲਾ ਦੇ ਇੱਕ ਕਥਿਤ ਕਾਤਲ ਦੇ ਭੱਜ ਜਾਣ ਨੂੰ ਛੋਟੀ ਮੋਟੀ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਆਮ ਹੋ ਜਾਂਦੀਆਂ ਹਨ। ਇਸ ਬਿਆਨ ਦੇ ਉਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਡਾ ਚੀਮਾ ਨੇ ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਅਤੇ ਮੰਤਰੀਆਂ ਨੂੰ ਸੰਜੀਦਗੀ ਨਾਲ ਬਿਆਨਬਾਜ਼ੀ ਕਰਨੀ ਚਾਹੀਦੀ ਹੈ।
ਦੱਸ ਦਈਏ ਕਿ ਮਾਨਸਾ ਪੁਲਿਸ ਗੈਂਗਸਟਰ ਦੀਪਕ ਟੀਨੂੰ ਨੂੰ ਕਪੂਰਥਲਾ ਜੇਲ੍ਹ ਤੋਂ ਰਿਮਾਂਡ ’ਤੇ ਲੈ ਕੇ ਆਈ ਸੀ। ਸਰਦੂਲਗੜ੍ਹ ਦੇ ਇੱਕ ਕਤਲ ਕੇਸ ਦੇ ਵਿੱਚ ਮਾਨਸਾ ਪੁਲਿਸ ਰਿਮਾਂਡ ’ਤੇ ਲੈ ਕੇ ਆਈ ਸੀ। ਦੱਸ ਦਈਏ ਕਿ ਮੂਸੇਵਾਲਾ ਕਤਲਕਾਂਡ ਦੀ ਪਲਾਨਿੰਗ ਵਿੱਚ ਆਖਿਰੀ ਕਾਨਫਰੰਸ ਕਾਲ ਲਾਰੈਂਸ ਅਤੇ ਟੀਨੂੰ ਦੇ ਵਿਚਾਲੇ 27 ਮਈ ਨੂੰ ਹੋਈ ਸੀ ਅਤੇ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।
ਉੱਥੇ ਹੀ ਦੂਜੇ ਪਾਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਬਣੇ ਇੱਕ ਫੇਸਬੁੱਕ ਪੇਜ ਉੱਤੇ ਇੱਕ ਪੋਸਟ ਪਾਈ ਗਈ ਹੈ ਜਿਸ ਵਿੱਚ ਲਿਖਿਆ ਹੈ ਕਿ ਉਨ੍ਹਾਂ ਦਾ ਭਰਾ ਦੀਪਕ ਟੀਨੂੰ ਪੁਲਿਸ ਕਸਟਡੀ ਤੋਂ ਫਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਉਸ ਦੇ ਨਾਲ ਕੁਝ ਵੀ ਨਾਜਾਇਜ਼ ਕਰ ਸਕਦੀ ਹੈ। ਗੈਂਗਸਟਰਾਂ ਨੇ ਅੱਗੇ ਲਿਖਿਆ ਕਿ ਉਹ ਬਹੁਤ ਪੁਲਿਸ ਦੇ ਧੱਕੇ ਸਹਿ ਚੁੱਕੇ ਹਨ, ਪਰ ਹੁਣ ਉਹ ਕਿਸੇ ਵੀ ਤਰ੍ਹਾਂ ਦਾ ਕੋਈ ਧੱਕਾ ਸਹਿਣ ਨਹੀਂ ਕਰਨਗੇ। ਪੁਲਿਸ ਆਪਣੀ ਜੋ ਕਾਰਵਾਈ ਕਰਨੀ ਚਾਹੁੰਦੀ ਹੈ ਕਰੇ ਪਰ ਉਸਦੇ ਨਾਲ ਕੁਝ ਵੀ ਨਾਜਾਇਜ਼ ਨਾ ਹੋਵੇ, ਨਹੀਂ ਤਾਂ ਉਸਦੇ ਅੰਜਾਮ ਭੁਗਤਣੇ ਪੈਣਗੇ।
ਇਹ ਵੀ ਪੜ੍ਹੋ:ਗੈਂਗਸਟਰ ਦੀਪਕ ਟੀਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ