ਪੰਜਾਬ

punjab

ETV Bharat / state

Reviewed The Projects: ਕੈਬਨਿਟ ਮੰਤਰੀ ਨਿੱਝਰ ਨੇ ਪ੍ਰਾਜੈਕਟਾਂ ਤੇ ਸਕੀਮਾਂ ਦਾ ਲਿਆ ਜਾਇਜ਼ਾ, ਕਿਹਾ-ਸ਼ਹਿਰਾਂ ਦੇ ਸੁੰਦਰੀਕਰਨ ਲਈ ਸਰਕਾਰ ਵਚਨਬੱਧ - ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ

ਬਰਨਾਲਾ ਵਿੱਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਇਲਾਕੇ ਦੀਆਂ ਸਮੱਸਿਆਵਾਂ ਨਾਲ ਰੂਭਰੂ ਹੋਣ ਲਈ ਸਥਾਨਕ ਨਗਰ ਕੌਂਸਲਾਂ ਅਤੇ ਪੰਚਾਇਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸਮੱਸਿਆਵਾਂ ਦੇ ਨਿਪਟਾਰੇ ਦਾ ਭਰੋਸਾ ਦਿਵਾਇਆ।

Cabinet Minister Nijhar reviewed the projects and schemes of Barnala
Reviewed the projects: ਕੈਬਨਿਟ ਮੰਤਰੀ ਨਿੱਝਰ ਨੇ ਬਰਨਾਲਾ ਦੇ ਪ੍ਰਾਜੈਕਟਾਂ ਅਤੇ ਸਕੀਮਾਂ ਦਾ ਲਿਆ ਜਾਇਜ਼ਾ, ਕਿਹਾ-ਸ਼ਹਿਰਾਂ ਦੇ ਸੁੰਦਰੀਕਰਨ ਲਈ ਸਰਕਾਰ ਵਚਨਬੱਧ

By

Published : Mar 3, 2023, 12:27 PM IST

Reviewed the projects: ਕੈਬਨਿਟ ਮੰਤਰੀ ਨਿੱਝਰ ਨੇ ਬਰਨਾਲਾ ਦੇ ਪ੍ਰਾਜੈਕਟਾਂ ਅਤੇ ਸਕੀਮਾਂ ਦਾ ਲਿਆ ਜਾਇਜ਼ਾ, ਕਿਹਾ-ਸ਼ਹਿਰਾਂ ਦੇ ਸੁੰਦਰੀਕਰਨ ਲਈ ਸਰਕਾਰ ਵਚਨਬੱਧ

ਬਰਨਾਲਾ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕਰਨ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਪੁੱਜੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਬਰਨਾਲਾ ਵਿੱਚ ਆ ਰਹੀਆਂ ਪਾਣੀ, ਸੀਵਰੇਜ਼, ਸਫ਼ਾਈ ਸਮੇਤ ਅਲੱਗ ਅਲੱਗ ਮੁੱਦਿਆਂ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਅੱਜ ਬਰਨਾਲਾ ਦੇ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਸਮੱਸਿਆਂਵਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ।

ਅਹਿਮ ਮਸਲਿਆਂ 'ਤੇ ਚਰਚਾ: ਉਨ੍ਹਾਂ ਕਿਹਾ ਇਸ ਮੀਟਿੰਗ ਵਿੱਚ ਪਾਣੀ, ਸੀਵਰੇਜ਼ ਅਤੇ ਸਫ਼ਾਈ ਵਰਗੇ ਅਹਿਮ ਮਸਲਿਆਂ 'ਤੇ ਚਰਚਾ ਕੀਤੀ ਗਈ ਹੈ। ਸ਼ਹਿਰ ਵਿੱਚ ਪ੍ਰਾਪਰਟੀਆਂ ਦੀਆਂ ਐਨਓਸੀਜ਼ ਸਬੰਧੀ ਉਨ੍ਹਾਂ ਕਿਹਾ ਕਿ ਜੋ ਕਾਲੋਨੀਆਂ 2018 ਤੋਂ ਪਹਿਲਾਂ ਦੀਆਂ ਹਨ, ਉਹਨਾਂ ਵਿੱਚ ਕੋਈ ਸਮੱਸਆ ਨਹੀਂ ਹੈ, ਜਦਕਿ ਨਵੀਆਂ ਕਾਲੋਨੀਆਂ ਵਿੱਚ ਅਜਿਹੀ ਸਮੱਸਿਆ ਜ਼ਰੂਰ ਆਈ ਹੈ, ਜਿਸ ਨੂੰ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਬਰਨਾਲਾ ਦੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਸਬੰਧੀ ਮੰਤਰੀ ਨਿੱਝਰ ਨੇ ਮੰਨਿਆ ਕਿ ਨਗਰ ਸੁਧਾਰ ਟਰੱਸਟ ਦੀ ਆਰਥਿਕ ਹਾਲਤ ਕਾਫੀ ਮਾੜੀ ਹੈ। ਜਿਸ ਕਰਕੇ ਟਰੱਸਟ ਦੀ ਆਮਦਨ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸ਼ਹਿਰ ਵਿੱਚ 200 ਏਕੜ ਵਿੱਚ ਨਵੀਆਂ ਕਾਲੋਨੀਆਂ ਬਣਾਉਣ ਦੀ ਨੀਤੀ ਬਣਾਈ ਜਾ ਰਹੀ ਹੈ ਇਸ ਨਾਲ ਟਰੱਸਟ ਦੀ ਆਮਦਨ ਵਧੇਗੀ ਅਤੇ ਬਹੁਤ ਜਲਦ ਇਸਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ।

ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ: ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਆਦਿ ਵਾਸਤੇ ਪ੍ਰਾਜੈਕਟ ਲਿਆਉਣ ਅਤੇ ਉਨ੍ਹਾਂ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹੈ। ਕੈਬਨਿਟ ਮੰਤਰੀ ਨਿੱਜਰ ਨੇ ਕਿਹਾ ਸ਼ਹਿਰਾਂ ਦੀ ਸੁੰਦਰਤਾ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਨੂੰ ਨਾਜਾਇਜ਼ ਉਸਾਰੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਸਮੂਹ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਨਗਰ ਕੌਂਸਲਾਂ ਦੀ ਹਦੂਦ ਅੰਦਰ ਯੂਨੀਪੋਲਾਂ ਰਾਹੀਂ ਪ੍ਰਚਾਰ ਸਮੱਗਰੀ ਤੋਂ ਹੋਣ ਵਾਲੀ ਆਮਦਨ ਵਿੱਚ ਵਾਧਾ ਕੀਤਾ ਜਾਵੇ ਅਤੇ ਇਸ ਸਿਸਟਮ ਨੂੰ ਆਧੁਨਿਕ ਐਪਲੀਕੇਸ਼ਨਾਂ ਨਾਲ ਅਪਡੇਟ ਅਤੇ ਪਾਰਦਰਸ਼ੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੌਸਲ ਦੀ ਹਦੂਦ ਦੇ ਬਾਹਰ ਇਸ਼ਤਿਹਾਰ ਲਗਾਉਣ ਗ਼ੈਰਕਾਨੂੰਨੀ ਹੈ, ਜਿਸ ਦੇ ਲਈ ਨਗਰ ਕੌਂਸਲਾਂ ਦਾ ਦਾਇਰਾ ਵਧਾਉਣ ’ਤੇ ਵੀ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਕੂੜਾ ਪ੍ਰਬੰਧਨ ਵਾਸਤੇ ਕਰੋੜਾਂ ਦੇ ਪ੍ਰਾਜੈਕਟ ਲਿਆ ਰਹੀ ਹੈ ਤੇ ਵੱਡੇ ਸ਼ਹਿਰਾਂ ਤੋਂ ਸ਼ੁਰੂਆਤ ਕੀਤੀ ਜਾ ਚੁੱਕੀ ਹੈ।

ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਇੱਥੇ ਪੀਐਮ ਸਵਾਨਿਧੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਦਿੱਤੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ ’ਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਰੇਹੜੀ-ਫੜੀ ਵਾਲਿਆਂ ਨੂੰ ਆਪਣਾ ਕੰਮ ਸ਼ੁਰੂ ਕਰਨ ਵਾਸਤੇ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ,ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ , ਪਰਮਵੀਰ ਸਿੰਘ, ਐੱਸਡੀਐਮ ਗੋਪਾਲ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ ਰਾਮ ਤੀਰਥ ਮੰਨਾ, ਕੌਂਸਲਰ ਰੁਪਿੰਦਰ ਸਿੰਘ ਸੀਤਲ ਅਤੇ ਹੋਰ ਪਤਵੰਤੇ ਹਾਜ਼ਰ ਸਨ।



ਇਹ ਵੀ ਪੜ੍ਹੋ:Punjab Principals Singapore Tour : ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ, ਸੀਐਮ ਮਾਨ ਨੇ ਕਿਹਾ- ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਨਾਲ ਢੰਗ ਹੁੰਦੀ

ABOUT THE AUTHOR

...view details