ਪੰਜਾਬ

punjab

ETV Bharat / state

'ਕਾਂਗਰਸ ਦੀ ਜ਼ਹਿਰੀਲੀ ਦਾਰੂ ਹਾਏ-ਹਾਏ'! - ਕੈਪਟਨ ਅਮਰਿੰਦਰ ਸਿੰਘ

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਐਕਸਾਈਜ਼ ਵਿਭਾਗ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ, ਇਸ ਲਈ ਇਸ ਸਾਰੇ ਮਾਮਲੇ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈਣੀ ਚਾਹੀਦੀ ਹੈ ਅਤੇ ਨੈਤਿਕਤਾ ਦੇ ਆਧਾਰ 'ਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

'ਨੈਤਿਕਤਾ ਦੇ ਆਧਾਰ 'ਤੇ ਕੈਪਟਨ ਅਮਰਿੰਦਰ ਸਿੰਘ ਦੇਣ ਆਪਣੇ ਅਹੁਦੇ ਤੋਂ ਅਸਤੀਫ਼ਾ'
'ਨੈਤਿਕਤਾ ਦੇ ਆਧਾਰ 'ਤੇ ਕੈਪਟਨ ਅਮਰਿੰਦਰ ਸਿੰਘ ਦੇਣ ਆਪਣੇ ਅਹੁਦੇ ਤੋਂ ਅਸਤੀਫ਼ਾ'

By

Published : Aug 2, 2020, 4:25 PM IST

ਬਰਨਾਲਾ: ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਪੰਜਾਬ ਦੇ ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿੱਚ 89 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਇਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

'ਨੈਤਿਕਤਾ ਦੇ ਆਧਾਰ 'ਤੇ ਕੈਪਟਨ ਅਮਰਿੰਦਰ ਸਿੰਘ ਦੇਣ ਆਪਣੇ ਅਹੁਦੇ ਤੋਂ ਅਸਤੀਫ਼ਾ'

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮਾਝਾ ਇਲਾਕੇ ਦੇ ਤਿੰਨ ਜ਼ਿਲ੍ਹਿਆਂ ਦੇ 89 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਨਾਲ ਮੌਤ ਹੋ ਗਈ ਹੈ। ਇਸ ਸਬੰਧੀ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਅਤੇ ਮਰਨ ਵਾਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੈਪਟਨ ਸਰਕਾਰ ਇਸ ਮਾਮਲੇ 'ਤੇ ਸੁੱਤੀ ਪਈ ਹੈ ਅਤੇ ਕੁਝ ਪੁਲਿਸ ਅਧਿਕਾਰੀਆਂ 'ਤੇ ਕਾਰਵਾਈ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੀੜਤ ਲੋਕ ਅੱਜ ਵੀ ਚੀਕ ਚੀਕ ਕੇ ਕਹਿ ਰਹੇ ਹਨ ਕਿ ਇਸ ਜ਼ਹਿਰੀਲੀ ਸ਼ਰਾਬ ਪਿੱਛੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦਾ ਹੱਥ ਹੈ, ਪਰ ਸਰਕਾਰ ਅਸਲ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਥਾਂ 'ਤੇ ਛੋਟੇ ਅਧਿਕਾਰੀਆਂ 'ਤੇ ਕਾਰਵਾਈ ਕਰ ਰਹੀ ਹੈ।

'ਆਪ' ਵਿਧਾਇਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਕੈਪਟਨ ਸਰਕਾਰ ਤੋਂ ਚਿੱਟਾ ਤਾਂ ਖਤਮ ਹੋਇਆ ਨਹੀਂ, ਹੁਣ ਪੰਜਾਬ ਵਿੱਚ ਸ਼ਰਾਬ ਮਾਫੀਆ ਸਰਗਰਮ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਸਾਈਜ਼ ਵਿਭਾਗ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ, ਇਸ ਲਈ ਇਸ ਸਾਰੇ ਮਾਮਲੇ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈਣੀ ਚਾਹੀਦੀ ਹੈ ਅਤੇ ਨੈਤਿਕਤਾ ਦੇ ਆਧਾਰ 'ਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ABOUT THE AUTHOR

...view details