ਪੰਜਾਬ

punjab

ETV Bharat / state

ਬਰਨਾਲਾ: ਰਿਸ਼ਤਵ ਲੈਣ ਵਾਲੇ 2 ਪੁਲਿਸ ਮੁਲਾਜ਼ਮਾਂ ਵਿਰੁੱਧ ਪਰਚਾ ਦਰਜ - ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਪਰਚਾ ਦਰਜ਼

ਬਰਨਾਲਾ ਜ਼ਿਲ੍ਹਾ ਪੁਲਿਸ ਨੇ ਕਿਸੇ ਗੈਂਗਸਟਰ ਨੂੰ 3 ਲੱਖ ਰੁਪਏ ਰਿਸ਼ਵਤ ਲੈ ਕੇ ਛੱਡਣ ਦੇ ਦੋਸ਼ਾਂ ਤਹਿਤ ਐਸ.ਐਚ.ਓ. ਸਿਟੀ-1 ਅਤੇ ਬੱਸ ਸਟੈਂਡ ਚੌਂਕੀ ਇੰਚਾਰਜ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਰਿਸ਼ਤਵਖੋਰੀ ਦੇ ਦੋਸ਼ਾਂ ’ਚ ਬਰਨਾਲਾ ਦੇ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਪਰਚਾ ਹੋਇਆ ਦਰਜ਼
ਰਿਸ਼ਤਵਖੋਰੀ ਦੇ ਦੋਸ਼ਾਂ ’ਚ ਬਰਨਾਲਾ ਦੇ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਪਰਚਾ ਹੋਇਆ ਦਰਜ਼

By

Published : Jul 16, 2020, 3:24 PM IST

ਬਰਨਾਲਾ: ਜ਼ਿਲ੍ਹਾ ਪੁਲਿਸ ਨੇ ਕਿਸੇ ਗੈਂਗਸਟਰ ਨੂੰ 3 ਲੱਖ ਰੁਪਏ ਰਿਸ਼ਵਤ ਲੈ ਕੇ ਛੱਡੇ ਜਾਣ ਦੇ ਦੋਸ਼ਾਂ ’ਚ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਬਰਨਾਲਾ ਪੁਲਿਸ ਨੇ ਐਸ.ਐਚ.ਓ. ਸਿਟੀ-1 ਅਤੇ ਬੱਸ ਸਟੈਂਡ ਚੌਂਕੀ ਇੰਚਾਰਜ 'ਤੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ। ਦੋਵੇਂ ਪੁਲਿਸ ਮੁਲਾਜ਼ਮਾਂ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ।

ਰਿਸ਼ਤਵਖੋਰੀ ਦੇ ਦੋਸ਼ਾਂ ’ਚ ਬਰਨਾਲਾ ਦੇ ਦੋ ਪੁਲਿਸ ਮੁਲਾਜ਼ਮਾਂ ਵਿਰੁੱਧ ਪਰਚਾ ਹੋਇਆ ਦਰਜ਼

ਇਸ ਸਬੰਧੀ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ ਨੇ ਕਿਹਾ ਕਿ ਥਾਣਾ ਸਿਟੀ ਦੇ ਐਸ.ਐਚ.ਓ. ਬਲਜੀਤ ਸਿੰਘ ਅਤੇ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਪਵਨ ਕੁਮਾਰ ਵਿਰੁੱਧ ਰਿਸ਼ਵਤ ਦੇ ਦੋਸ਼ਾਂ ’ਚ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਸ਼ਵਤ ਮਾਮਲੇ ਵਿੱਚ ਡੀ.ਜੀ.ਪੀ. ਪੰਜਾਬ ਦੀਆਂ ਸਖ਼ਤ ਹਦਾਇਤਾਂ ’ਤੇ ਕਿਸੇ ਨਾਲ ਕੋਈ ਲਿਹਾਜ਼ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੇ ਕਿਸੇ ਕੇਸ ਦੋਸ਼ੀ ਨੂੰ ਫ਼ਾਇਦਾ ਦੇਣ ਲਈ 3 ਲੱਖ ਰੁਪਏ ਰਿਸ਼ਵਤ ਲਈ ਸੀ।

ABOUT THE AUTHOR

...view details