ਪੰਜਾਬ

punjab

ETV Bharat / state

ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ ! - ਲਵਪ੍ਰੀਤ ਖੁਦਕੁਸ਼ੀ ਮਾਮਲੇ

ਇਹ ਪਰਚਾ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ’ਚ ਪਹਿਲਾਂ 174 ਦੀ ਕਾਰਵਾਈ ਕੀਤੀ ਗਈ ਸੀ।

ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !
ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !

By

Published : Jul 28, 2021, 3:07 PM IST

ਬਰਨਾਲਾ: ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਬਰਨਾਲਾ ਪੁਲਿਸ ਵੱਲੋਂ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਐਸਐਚਓ ਹਰਸਿਮਰਨ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੀ ਮੌਤ ਦੇ ਮਾਮਲੇ ਚ ਉਸਦੀ ਪਤਨੀ ਬੇਅੰਤ ਕੌਰ ਖਿਲਾਫ 420 ਧਾਰਾ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !
ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !

ਦੱਸ ਦਈਏ ਕਿ ਇਹ ਪਰਚਾ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ’ਚ ਪਹਿਲਾਂ 174 ਦੀ ਕਾਰਵਾਈ ਕੀਤੀ ਗਈ ਸੀ।

ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !
ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਪੁਲਿਸ ਦਾ ਵੱਡਾ ਐਕਸ਼ਨ !

ਕਾਬਿਲੇਗੌਰ ਹੈ ਕਿ ਬਰਨਾਲਾ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਲਵਪ੍ਰੀਤ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ 24 ਜੂਨ ਨੂੰ ਮੌਤ ਹੋ ਗਈ ਸੀ। ਜਿਸਤੋਂ ਬਾਅਦ ਲਵਪ੍ਰੀਤ ਦੇ ਪਰਿਵਾਰ ਨੇ ਉਸਦੀ ਮੌਤ ਲਈ ਉਸਦੀ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਪਿਛਲੇ ਇੱਕ ਮਹੀਨੇ ਤੋਂ ਪਰਿਵਾਰ ਲਵਪ੍ਰੀਤ ਦੀ ਪਤਨੀ ਅਤੇ ਸਹੁਰਿਆਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜੋ: ਲਾੜਾ ਲਾੜੀ ਅਗਵਾ ਮਾਮਲੇ ’ਚ ਆਇਆ ਨਵਾਂ ਮੋੜ

ABOUT THE AUTHOR

...view details