ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਕਿਸਾਨੀ ਮੋਰਚਿਆਂ ਵਿੱਚ ਮਨਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਚਾਚਾ ਅਜੀਤ ਸਿੰਘ ਨੇ ਅੰਗਰੇਜ਼ੀ ਹਕੂਮਤ ਵਲੋਂ ਕਿਸਾਨਾਂ ਲਈ ਕਾਲੇ ਕਾਨੂੰਨ ਬਣਾਏ ਸਨ ਅਤੇ ਜਿਸ ਵਿਰੁੱਧ ਉਨ੍ਹਾਂ ਨੇ ਲੜਾਈ ਲੜੀ ਸੀ। ਇਸ ਤੋਂ ਸੇਧ ਲੈ ਕੇ ਅੱਜ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵਲੋਂ ਬਣਾਏ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਖੇਤੀ ਕਾਨੂੰਨਾਂ ਨੂੰ ਸਮਰਪਤ ਕਿਸਾਨਾਂ ਨੇ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ
ਚਾਚਾ ਅਜੀਤ ਸਿੰਘ ਨੇ ਅੰਗਰੇਜ਼ੀ ਹਕੂਮਤ ਵੱਲੋਂ ਕਿਸਾਨਾਂ ਲਈ ਕਾਲੇ ਕਾਨੂੰਨ ਬਣਾਏ ਸਨ ਅਤੇ ਜਿਸ ਵਿਰੁੱਧ ਉਨ੍ਹਾਂ ਨੇ ਲੜਾਈ ਲੜੀ ਸੀ। ਇਸ ਤੋਂ ਸੇਧ ਲੈ ਕੇ ਅੱਜ ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਵਲੋਂ ਬਣਾਏ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਆਗੂਆਂ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਨੇ ਵੀ ਚਾਚਾ ਅਜੀਤ ਸਿੰਘ ਦੇ ਸਮੇਂ ਦੌਰਾਨ ਕਲੋਨੀ ਐਕਟ, ਮਾਲੀਆ ਵਧਾਇਆ ਅਤੇ ਪਾਣੀ ’ਤੇ ਟੈਕਸ ਲਗਾਇਆ ਗਿਆ ਸੀ। ਇਸ ਦੇ ਖਿਲਾਫ਼ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਨੇ ਅੰਦੋਲਨ ਖੜਾ ਕੀਤਾ ਸੀ। ਉਨ੍ਹਾਂ ਵੱਲੋਂ ਪਗੜੀ ਸੰਭਾਲ ਜੱਟਾ ਲਹਿਰ ਖੜੀ ਕੀਤੀ ਗਈ ਸੀ। ਇਸ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਏ ਸਨ।
ਹੁਣ ਵੀ ਕੇਂਦਰ ਸਰਕਾਰ ਕਿਸਾਨਾਂ ’ਤੇ ਤਿੰਨ ਖੇਤੀ ਕਾਨੂੰਨ ਬਣਾ ਕੇ ਖੇਤੀ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣਾ ਚਾਹੁੰਦੀ ਹੈ। ਇਸ ਕਰਕੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਭਾਵੇਂ ਕਿਸਾਨਾਂ ’ਤੇ ਜ਼ਬਰ ਕਰਕੇ ਸੰਘਰਸ਼ ਖਤਮ ਕਰਵਾਉਣਾ ਚਾਹੁੰਦੀ ਹੈ, ਪਰ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨ੍ਹਾਂ ਹਟਣ ਵਾਲੇ ਨਹੀਂ ਹਨ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਫ਼ਸਲਾਂ ਨੂੰ ਨਾ ਵਾਹੁਣ ਦੀ ਵੀ ਅਪੀਲ ਕੀਤੀ।