ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਸੜਕਾਂ ਅਤੇ ਰੇਲਵੇ ਟਰੈਕ 'ਤੇ ਬੈਠ ਕੇ ਆਪਣਾ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਅੱਜ ਹਰਿਆਣਾ ਦੇ ਸੰਘਰਸ਼ੀਲ ਕਿਸਾਨਾਂ ਦੇ ਹੱਕ 'ਚ ਪੰਜਾਬ ਦੇ ਕਿਸਾਨਾਂ ਵੱਲੋਂ ਨੈਸ਼ਨਲ ਅਤੇ ਸਟੇਟ ਹਾਈਵੇ ਜਾਮ ਕਰਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਬੰਦ ਹਰਿਆਣਾ ਦੇ ਕਿਸਾਨਾਂ ਉੱਤੇ ਸਿਰਸਾ 'ਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਇਸ ਰੋਡ ਜਾਮ ਰਾਹੀਂ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ।
ਹਰਿਆਣਾ ਦੇ ਕਿਸਾਨਾਂ ਦੀ ਹਮਾਇਤ 'ਚ ਪੰਜਾਬ ਦੇ ਕਿਸਾਨਾਂ ਨੇ ਹਾਈਵੇ ਜਾਮ ਕਰਕੇ ਕੀਤਾ ਪ੍ਰਦਰਸ਼ਨ ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਬਣਾਏ ਹਨ, ਉਹ ਕਿਸਾਨਾਂ ਲਈ ਬੇਹੱਦ ਮਾਰੂ ਹਨ। ਜਿਨ੍ਹਾਂ ਨੂੰ ਰੱਦ ਕਰਾਉਣ ਲਈ ਲਗਾਤਾਰ ਤਿੰਨ ਮਹੀਨਿਆਂ ਤੋਂ ਪੰਜਾਬ ਦੇ ਕਿਸਾਨ ਸੜਕਾਂ 'ਤੇ ਉੱਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਇੱਕ ਮੰਚ 'ਤੇ ਇਕੱਠੇ ਹੋ ਕੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਅਣਮਿਥੇ ਸਮੇਂ ਲਈ ਰੇਲਵੇ ਟ੍ਰੈਕ ਜਾਮ ਕੀਤੇ ਗਏ ਹਨ।
ਹਰਿਆਣਾ ਦੇ ਕਿਸਾਨਾਂ ਦੀ ਹਮਾਇਤ 'ਚ ਪੰਜਾਬ ਦੇ ਕਿਸਾਨਾਂ ਨੇ ਹਾਈਵੇ ਜਾਮ ਕਰਕੇ ਕੀਤਾ ਪ੍ਰਦਰਸ਼ਨ ਬੀਤੇ ਦਿਨੀਂ ਹਰਿਆਣਾ ਵਿੱਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਸਰਕਾਰ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਦੋ ਘੰਟੇ ਲਈ ਰੋਡ ਜਾਮ ਕੀਤੇ ਗਏ ਹਨ। ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੋਡ ਜਾਮ ਕਰਕੇ ਹਰਿਆਣਾ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਹੁਣ ਆਰ ਪਾਰ ਦੀ ਲੜਾਈ ਲੜਣ ਲਈ ਘਰਾਂ ਤੋਂ ਬਾਹਰ ਨਿਕਲ ਆਏ ਹਨ। ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਹ ਮੇਲਾ ਰੱਦ ਨਹੀਂ ਹੁੰਦੇ।
ਇਸ ਰੋਡ ਜਾਮ ਦੌਰਾਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਬਰਨਾਲਾ ਪੁਲਿਸ ਵੱਲੋਂ ਵੀ ਟ੍ਰੈਫਿਕ ਨੂੰ ਕੰਟਰੋਲ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਗਏ। ਬਰਨਾਲਾ ਦੇ ਡੀਐਸਪੀ ਲਖਵੀਰ ਸਿੰਘ ਟਿਵਾਨਾ ਨੇ ਕਿਹਾ ਕਿ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਅਲੱਗ ਅਲੱਗ ਥਾਵਾਂ 'ਤੇ ਡਾਇਵਰਸ਼ਨ ਬਣਾਏ ਗਏ ਹਨ ਤਾਂ ਕਿ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਕੋਈ ਸਮੱਸਿਆ ਨਾ ਆਵੇ।