ਬਰਨਾਲਾ: ਲਖੀਮਪੁਰ ਖੀਰੀ (Lakhimpur Khiri) 'ਚ ਮਾਰੇ ਗਏ ਕਿਸਾਨਾਂ ਦੀ ਯਾਦ ‘ਚ ਚੀਮਾ (Cheema) ਵਾਸੀਆਂ ਦੁਆਰਾ ਕੈਂਡਲ (candlelight march) ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਸਰਕਾਰੀ ਪ੍ਰਾਇਮਰੀ ਸਕੂਲ (Government Primary School) ਤੋਂ ਸ਼ੁਰੂ ਹੋ ਕੇ ਪਿੰਡ ਦੀ ਫਿਰਨੀ ਤੋਂ ਹੁੰਦਾ ਹੋਇਆ ਵਾਪਸ ਸਕੂਲ ਨੇੜੇ ਪਹੁੰਚ ਕੇ ਹੀ ਸੰਪੰਨ ਹੋਇਆ।
ਇਸ ਕੈਂਡਲ ਮਾਰਚ ਵਿੱਚ ਬੀਕੇਯੂ ਡਕੌਂਦਾ, ਉਗਰਾਹਾਂ, ਆਜ਼ਾਦ ਕਲੱਬ, ਬਾਬਾ ਦੁਰਗਾ ਦਾਸ ਕਲੱਬ, ਗੁਰਦੁਆਰਾ ਕਮੇਟੀ, ਇਨਕਲਾਬੀ ਕੇਂਦਰ ਪੰਜਾਬ, ਪੇਂਡੂ ਮਜ਼ਦੂਰ ਯੂਨੀਅਨ ਆਦਿ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਸ਼ਾਮਲ ਹੋਏ।
ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਕੇਂਦਰ ਅਤੇ ਯੂਪੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਦੀ ਯਾਦ ‘ਚ ਚੀਮਾ ਵਾਸੀਆਂ ਨੇ ਕੱਢਿਆ ਕੈਂਡਲ ਮਾਰਚ ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਜਸਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ 11 ਮਹੀਨਿਆਂ ਤੋਂ ਸ਼ਾਂਤਮਈ ਚੱਲ ਰਹੇ ਕਿਸਾਨ ਅੰਦੋਲਨ ਨੂੰ, ਹਿੰਸਕ ਬਨਾਉਣ ਅਤੇ ਖ਼ਤਮ ਕਰਵਾਉਣ ਲਈ, ਬੀਜੇਪੀ ਹਕੂਮਤ ਦੇ ਸਾਰੇ ਯਤਨ ਫ਼ੇਲ ਹੋ ਚੁੱਕੇ ਹਨ। ਜਿਸਤੋਂ ਬਾਅਦ ਬੀਜੇਪੀ ਆਪਣੇ ਗੁੰਡਿਆਂ ਰਾਹੀਂ ਸਿੱਧੇ ਤੌਰ 'ਤੇ ਕਿਸਾਨਾਂ ਉਪਰ ਹਮਲੇ ਕਰਨ ਲੱਗੀ ਹੈ।ਲਖੀਮਪੁਰ ਖੀਰੀ ਦੀ ਘਟਨਾ ਇਸਦੀ ਪ੍ਰਤੱਖ ਮਿਸ਼ਾਲ ਹੈ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤ ਨੇ ਚਾਰ ਕਿਸਾਨਾਂ ਨੂੰ ਗੱਡੀ ਥੱਲੇ ਕੁਚਲ ਕੇ ਦਿੱਤਾ। ਪਰ ਹੈਰਾਨੀ ਦੀ ਗੱਲ ਹੈ ਕਿ ਘਟਨਾ ਦੇ ਕਾਤਲਾਂ ਨੂੰ ਚਾਰ ਦਿਨਾਂ ਬਾਅਦ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹੀਆਂ ਘਿਨਾਉਣੀਆਂ ਹਰਕਤਾਂ ਨਾਲ ਕਿਸਾਨੀ ਸੰਘਰਸ਼ ਦੱਬਣ ਵਾਲਾ ਨਹੀਂ ਹੈ, ਬਲਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਸਰਕਾਰ ਦੇ ਹਰ ਜ਼ਬਰ ਦਾ ਟਾਕਰਾ ਸਬਰ ਨਾਲ ਕਰਨਗੇ।
ਇਹ ਵੀ ਪੜ੍ਹੋ:-ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦਾ ਵਿਰੋਧ