ਬਰਨਾਲਾ: ਜ਼ਿਲ੍ਹੇ ’ਚ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ.ਹਰੀਸ਼ ਨਈਅਰ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਤਿਆਰੀ ਸਬੰਧੀ ਮੀਟਿੰਗ ਬੁਲਾਈ ਗਈ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਜਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਮੱਦੇਨਜ਼ਰ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਵਧੀਆਂ ਢੰਗ ਨਾਲ ਨੇਪਰੇ ਚਾੜਨ ਲਈ ਜਿਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣ ਇਸ ਲਈ ਉਨ੍ਹਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
13 ਅਗਸਤ ਨੂੰ ਅੰਤਿਮ ਰਿਹਰਸਲ:ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਵਧੀਆ ਇੰਤਜ਼ਾਮ ਕਰਨ ਦੀ ਹਦਾਇਤ ਦਿੱਤੀ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੁਤੰਤਰਤਾ ਦਿਹਾੜੇ ਸਬੰਧੀ ਕਾਰਜਾਂ ਨੂੰ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਉਨਾਂ ਦੱਸਿਆ ਕਿ ਅੰਤਿਮ ਰਿਹਰਸਲ 13 ਅਗਸਤ ਨੂੰ ਸਟੇਡੀਅਮ ਵਿਖੇ ਹੀ ਹੋਵੇਗੀ।