ਬਰਨਾਲਾ: ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਦੀਆਂ ਈਵੀਐਮ ਮਸ਼ੀਨਾਂ ਦਾ ਸਟਰਾਂਗ ਰੂਮ/ਗਿਣਤੀ ਕੇਂਦਰ ਬਰਨਾਲਾ ਦੇ ਐਸਡੀ ਕਾਲਜ ਵਿੱਚ ਬਣਾਇਆ ਗਿਆ ਹੈ। 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਿਸ ਲਈ ਵਧੀਕ ਮੁੱਖ ਚੋਣ ਅਫਸਰ ਪੰਜਾਬ ਅਮਿਤ ਕੁਮਾਰ ਵੱਲੋਂ ਸੁਰੱਖਿਆ ਦੇ ਜਾਇਜ਼ੇ ਲਈ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ (Election Officer cum Deputy Commissioner) ਬਰਨਾਲਾ ਕੁਮਾਰ ਸੌਰਭ ਰਾਜ ਤੇ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵੀ ਹਾਜ਼ਰ ਸਨ।
ਇਹ ਵੀ ਪੜੋ:ਦਿੱਗਜ ਸਪਿਨਰ ਸ਼ੇਨ ਵਾਰਨ ਦਾ ਦਿਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ
ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਅਮਿਤ ਕੁਮਾਰ ਵੱਲੋਂ ਤਿੰਨੇ ਵਿਧਾਨ ਸਭਾ ਹਲਕਿਆਂ 102 ਭਦੌੜ, 103 ਬਰਨਾਲਾ ਤੇ 104 ਮਹਿਲ ਕਲਾਂ ਲਈ ਐਸਡੀ ਕਾਲਜ ਵਿਖੇ ਬੀ ਫਾਰਮੇਸੀ ਬਲਾਕ, ਐਸਡੀ ਕਾਲਜ ਫਾਰ ਐਜੂਕੇਸ਼ਨ ਤੇ ਡਾ. ਰਘੂਵੀਰ ਪ੍ਰਕਾਸ਼ ਐਸਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।