ਬਰਨਾਲਾ: ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਨਗਰ ਕੌਂਸਲ ਬਰਨਾਲਾ ਨੂੰ ਖੁੱਲੇ ’ਚ ਪਖਾਨਾ ਮੁਕਤ ਐਲਾਨਦਿਆਂ ODF++ ਦਾ ਦਰਜਾ ਦਿੱਤਾ ਗਿਆ ਹੈ। ਇਸ ਮੌਕੇ ਡੀ.ਸੀ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਨੂੰ ਪਿਛਲੇ ਸਾਲ ODF++ ਦਾ ਦਰਜਾ ਮਿਲਿਆ ਸੀ ਅਤੇ ਇਸ ਵਾਰ ODF++ ਦਾ ਦਰਜਾ ਪ੍ਰਾਪਤ ਹੋਇਆ ਹੈ।
ਨਗਰ ਕੌਂਸਲ ਬਰਨਾਲਾ ਨੂੰ ਮਿਲਿਆ ODF++ ਦਾ ਦਰਜਾ, ਕੇਂਦਰੀ ਟੀਮ ਨੇ ਕੀਤੀ ਚੈਕਿੰਗ - ਨਗਰ ਕੌਂਸਲ ਬਰਨਾਲਾ
ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਨਗਰ ਕੌਂਸਲ ਬਰਨਾਲਾ ਨੂੰ ਖੁੱਲੇ ’ਚ ਪਖਾਨਾ ਮੁਕਤ ਐਲਾਨਦਿਆਂ ODF++ ਦਾ ਦਰਜਾ ਦਿੱਤਾ ਗਿਆ ਹੈ। ਇਸ ਮੌਕੇ ਡੀ.ਸੀ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਨਗਰ ਕੌਂਸਲ ਬਰਨਾਲਾ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਨੂੰ ਪਿਛਲੇ ਸਾਲ ODF++ ਦਾ ਦਰਜਾ ਮਿਲਿਆ ਸੀ ਅਤੇ ਇਸ ਵਾਰ ODF++ ਦਾ ਦਰਜਾ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਵਰਜੀਤ ਵਾਲੀਆ ਨੇ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਜਨਵਰੀ ਅੰਤ ’ਚ ਅਚਨਚੇਤ ਚੈਕਿੰਗ ਕੀਤੀ ਗਈ ਸੀ, ਜਿਸ ਮਗਰੋਂ ਜਲ ਸ਼ਕਤੀ ਮੰਤਰਾਲੇ ਵੱਲੋਂ ਨਗਰ ਕੌਂਸਲ ਬਰਨਾਲਾ ਨੂੰ ਨਿਰਧਾਰਿਤ ਪੈਮਾਨਿਆਂ ’ਤੇ ਖਰਾ ਉਤਰਨ ’ਤੇ ODF++ ਦਾ ਦਰਜਾ ਦਿੱਤਾ ਗਿਆ।
ਇਸ ਮੌਕੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਬਰਨਾਲਾ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਹਿਰ ‘ਚ ਸਵੱਛਤਾ ਅਤੇ ਸੈਨੀਟੇਸ਼ਨ ਉਪਰਾਲੇ ਜਾਰੀ ਹਨ। ਇਸੇ ਤਹਿਤ ਨਗਰ ਕੌਂਸਲ ਅਧੀਨ ਇਲਾਕਿਆਂ ‘ਚ ਵੱਖ-ਵੱਖ ਥਾਵਾਂ ’ਤੇ ਜਨਤਕ ਪਖਾਨੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਦੀ ਸੁਵਿਧਾ ਲਈ ਕਈ ਜਨਤਕ ਪਖਾਨਿਆਂ ‘ਚ ਸੈਨੇਟਰੀ ਪੈਡ ਵੈਂਡਿੰਗ ਮਸ਼ੀਨਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ ਤੇ ਨਾਲ ਹੀ ਸ਼ਹਿਰ ਦੀ ਸਫਾਈ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਯੋਗ ਨਿਬੇੜੇ ਸਮੇਤ ਹੋਰ ਯਤਨ ਜਾਰੀ ਹਨ। ਉਨਾਂ ਸ਼ਹਿਰ ਵਾਸੀਆਂ ਨੂੰ ਸਵੱਛਤਾ ਮਿਸ਼ਨ ਅਧੀਨ ਸਹਿਯੋਗ ਦੇਣ ਦੀ ਅਪੀਲ ਕੀਤੀ।