ਬਰਨਾਲਾ: ਕਾਂਗਰਸ ਪਾਰਟੀ ਦੀ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਤੋਂ ਟਕਸਾਲੀ ਕਾਂਗਰਸੀ ਵਰਕਰ ਨਾਰਾਜ਼ ਦਿਖਾਈ ਦੇ ਰਹੇ ਹਨ। ਬਰਨਾਲਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਤ ਟਕਸਾਲੀ ਕਾਂਗਰਸੀਆਂ ਵੱਲੋਂ ਅੱਜ ਬਰਨਾਲਾ ਵਿਖੇ ਇਕ ਮੀਟਿੰਗ ਕੀਤੀ ਗਈ। ਜਿਸ ਵਿਚ ਉਨ੍ਹਾਂ ਹਲਕੇ ਦੇ ਇੰਚਾਰਜਾਂ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਹਾਈ ਕਮਾਂਡ ਤੋਂ ਉਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਟਕਸਾਲੀ ਕਾਂਗਰਸੀਆਂ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਗਏ ਹਨ, ਪਰ ਬਰਨਾਲਾ ਜ਼ਿਲ੍ਹੇ ਦੇ ਵਿੱਚ ਟਕਸਾਲੀ ਕਾਂਗਰਸੀਆਂ ਨੂੰ ਪਿਛਲੇ ਚਾਰ ਸਾਲਾਂ ਤੋਂ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬਰਨਾਲਾ ’ਚ ਟਕਸਾਲੀ ਕਾਂਗਰਸੀ ਲੀਡਰਸ਼ਿਪ ਤੋਂ ਹੋਏ ਨਾਰਾਜ਼ - Congress party leadership
ਉਨ੍ਹਾਂ ਹਲਕੇ ਦੇ ਇੰਚਾਰਜਾਂ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਹਾਈ ਕਮਾਂਡ ਤੋਂ ਉਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਟਕਸਾਲੀ ਕਾਂਗਰਸੀਆਂ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਗਏ ਹਨ, ਪਰ ਬਰਨਾਲਾ ਜ਼ਿਲ੍ਹੇ ਦੇ ਵਿੱਚ ਟਕਸਾਲੀ ਕਾਂਗਰਸੀਆਂ ਨੂੰ ਪਿਛਲੇ ਚਾਰ ਸਾਲਾਂ ਤੋਂ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੂਰੇ ਜ਼ਿਲ੍ਹੇ ਦੀ ਕਾਂਗਰਸ ਪਾਰਟੀ ਦੇ ਬਰਨਾਲਾ ਦੇ ਹਲਕਾ ਇੰਚਾਰਜ ਵੱਲੋਂ ਕਬਜ਼ਾ ਕੀਤਾ ਹੋਇਆ ਹੈ। ਜ਼ਿਲ੍ਹੇ ਦੇ ਦੋ ਹੋਰ ਵਿਧਾਨ ਸਭਾ ਹਲਕਿਆਂ ਮਹਿਲ ਕਲਾਂ ਅਤੇ ਭਦੌੜ ਵਿੱਚ ਵੀ ਇਸ ਹਲਕਾ ਇੰਚਾਰਜ ਵੱਲੋਂ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਪਿਛਲੇ ਚਾਰ ਸਾਲਾਂ ਦੌਰਾਨ ਟਕਸਾਲੀ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਅੱਖੋਂ ਪਰੋਖੇ ਕਰਕੇ ਹੋਰਨਾਂ ਪਾਰਟੀਆਂ ਚੋਂ ਕਾਂਗਰਸ ਵਿੱਚ ਲਿਆਂਦੇ ਗਏ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ। ਪਿਛਲੇ ਸਮੇਂ ਦੌਰਾਨ ਮਾਰਕੀਟ ਕਮੇਟੀ ਦੀਆਂ ਚੇਅਰਮੈਨੀਆਂ ਮੌਕੇ ਵੀ ਬਰਨਾਲਾ, ਭਦੌੜ ਅਤੇ ਧਨੌਲਾ ਵਿਖੇ ਅਕਾਲੀ ਦਲ ਵਿੱਚੋਂ ਕਾਂਗਰਸ ਵਿੱਚ ਆਏ ਲੋਕਾਂ ਨੂੰ ਚੇਅਰਮੈਨੀਆਂ ਦਾ ਸੁੱਖ ਦਿੱਤਾ ਗਿਆ ਹੈ।
ਮੌਜੂਦਾ ਸਮੇਂ ਵਿੱਚ ਕੁਝ ਦਿਨ ਪਹਿਲਾਂ ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਮੌਕੇ ਵੀ ਅਕਾਲੀ ਦਲ ਵਿੱਚੋਂ ਕਾਂਗਰਸ ਵਿੱਚ ਆਏ ਵਿਅਕਤੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਅਤੇ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਵਿਅਕਤੀ ਨੂੰ ਨਗਰ ਕੌਂਸਲ ਦਾ ਵਾਈਸ ਪ੍ਰਧਾਨ ਬਣਾ ਦਿੱਤਾ ਗਿਆ ਹੈ। ਜਦਕਿ ਬਰਨਾਲਾ ਵਿਧਾਨ ਬਰਨਾਲਾ ਨਗਰ ਕੌਂਸਲ ਦੌਰਾਨ ਕਾਂਗਰਸ ਪਾਰਟੀ ਦੇ 20 ਕੌਂਸਲਰ ਜਿੱਤੇ ਹਨ, ਜਿਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਧਾਨਗੀ ਦੀ ਚੋਣ ਮੌਕੇ ਭ੍ਰਿਸ਼ਟਾਚਾਰ ਦਾ ਮਾਮਲਾ ਵੀ ਸਾਹਮਣੇ ਆਇਆ ਹੈ, ਜਿਸ ਵਿਚ ਦੋ ਕਰੋੜ ਰੁਪਏ ਲੈ ਕੇ ਪ੍ਰਧਾਨਗੀ ਦੇਣ ਦੀ ਚਰਚਾ ਹੈ। ਜਿਸਦੀ ਉਹ ਪੰਜਾਬ ਸਰਕਾਰ ਅਤੇ ਕਾਂਗਰਸ ਹਾਈ ਕਮਾਂਡ ਤੋਂ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਨੇ ਬਰਨਾਲਾ ਜ਼ਿਲ੍ਹੇ ਦੀਆਂ ਵਿਧਾਨ ਸਭਾ ਸੀਟਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਤਣੀਆਂ ਹਨ ਤਾਂ ਮੌਜੂਦਾ ਹਲਕਾ ਇੰਚਾਰਜਾਂ ਨੂੰ ਹਟਾ ਕੇ ਟਕਸਾਲੀ ਕਾਂਗਰਸੀਆਂ ਵਿੱਚੋਂ ਹਲਕਾ ਇੰਚਾਰਜ ਨਿਯੁਕਤ ਕਰਕੇ ਉਨ੍ਹਾਂ ਨੂੰ ਟਿਕਟਾਂ ਦਿੱਤੀਆਂ ਜਾਣ।
ਇਹ ਵੀ ਪੜੋ: ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾ ਕੇ ਮਿਲੇਗੀ ਵਿਆਹ ’ਚ ਐਂਟਰੀ !