ਬਰਨਾਲਾ:ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਪਾਣੀ ਦੇ ਸੰਕਟ ਨੂੰ ਦੇਖਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉੱਥੇ ਹੀ ਸਰਕਾਰ ਨੇ ਮੂੰਗੀ ਦੀ ਫ਼ਸਲ ਉਪਰ ਵੀ ਐੱਮ.ਐੱਸ.ਪੀ. ਦੇਣ ਦਾ ਫ਼ੈਸਲਾ ਲਿਆ ਹੈ।
ਸਰਕਾਰ ਦੇ ਇਹਨਾਂ ਦੋਵੇਂ ਫ਼ੈਸਲਿਆਂ ਨੂੰ ਦੇਖਦਿਆਂ ਪੰਜਾਬ ਦੇ ਕਿਸਾਨ (Farmers of Punjab) ਖੁਸ਼ ਹਨ। ਕਿਸਾਨ ਪਹਿਲਾਂ ਨਾਲੋਂ ਵੱਧ ਚੜ੍ਹ ਕੇ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਨ ਲੱਗੇ ਹਨ। ਜਿਸ ਤਹਿਤ ਬਰਨਾਲਾ ਜਿਲ੍ਹੇ ਦੇ ਪਿੰਡ ਚੀਮਾ (Cheema village in Barnala district) ਦੇ ਕਿਸਾਨਾਂ ਨੇ ਵੀ ਖੁਸ਼ੀ ਸਾਂਝੀ ਕੀਤੀ ਹੈ। ਪਿੰਡ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਨੇ ਵੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਦੇ ਇਸ ਫ਼ੈਸਲੇ ਦੀ ਪ੍ਰਸੰਸ਼ਾ ਕੀਤੀ ਹੈ। ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਤੋਂ ਹੀ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਆਪਣੀ ਜ਼ਮੀਨ ਦੇ ਥੋੜੇ ਹਿੱਸੇ ਵਿੱਚ ਕਰਦੇ ਆਏ ਹਨ, ਪਰ ਹੁਣ ਸਰਕਾਰ ਦੇ ਮੁਆਵਜ਼ੇ ਦੇ ਫ਼ੈਸਲੇ ਨਾਲ ਉਹ ਆਪਣੀ ਸਾਰੀ ਜ਼ਮੀਨ ਵਿੱਚ ਹੀ ਝੋਨੇ ਦੀ ਸਿੱਧੀ ਬਿਜਾਈ ਕਰਨਗੇ।