ਬਰਨਾਲਾ:ਪੰਜਾਬ ਦੇ ਸਿਹਤ ਮੰਤਰੀ ਵਿਰੁੱਧ ਕੋਰੋਨਾ ਨਿਯਮਾਂ ਦੀ ਉਲੰਘਣ ਕਰਨ ਦੇ ਇਲਜ਼ਾਮਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹੇ ਦੇ ਤਪਾ ਥਾਣੇ ’ਚ ਮਾਮਲਾ ਦਰਜ ਕਰਵਾਇਆ ਗਿਆ ਹੈ। ਦਰਾਅਸਰ ਕੁੱਝ ਦਿਨ ਪਹਿਲਾਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਤਪਾ ਮੰਡੀ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਤਾਜ਼ਪੋਸ਼ੀ ਲਈ ਪਹੁੰਚੇ ਸਨ। ਜਿੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਜਿਸਨੂੰ ਲੈ ਕੇ ਹਲਕਾ ਭਦੋੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿੱਚ ਤਪਾ ਥਾਣੇ ਦੀ ਪੁਲਿਸ ਨੂੰ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਕੋਰੋਨਾ ਨਿਯਮਾਂ ਦੀ ਉਲੰਘਣਾਂ ਕਰਨ ਤਹਿਤ ਸਿਹਤ ਮੰਤਰੀ ਖ਼ਿਲਾਫ਼ ਸ਼ਿਕਾਇਤ ਇਹ ਵੀ ਪੜੋ: ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ’ਚ ਕੋਰੋਨਾ ਨਿਯਮਾਂ ਦੀਆਂ ਉੱਡੀਆਂ ਧੱਜੀਆਂ
ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਉਹਨਾਂ ਦੀ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਪਰਚਾ ਦਰਜ਼ ਹੋ ਸਕਦਾ ਹੈ ਤਾਂ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ’ਤੇ ਕਿਉਂ ਨਹੀਂ। ਜੇਕਰ ਸੂਬੇ ਦਾ ਸਿਹਤ ਮੰਤਰੀ ਇਸ ਤਰ੍ਹਾਂ ਕੋਰੋਨਾ ਨਿਯਮਾਂ ਦੀ ਉਲੰਘਣਾਂ ਕਰੇਗਾ ਤਾਂ ਹੋਰ ਕਿਸੇ ਤੋਂ ਕੀ ਆਸ ਕੀਤੀ ਜਾ ਸਕਦੀ ਹੈ। ਉਹਨਾਂ ਸਿਹਤ ਮੰਤਰੀ ਵਿਰੁੱਧ ਪਰਚਾ ਦਰਜ਼ ਕਰਨ ਦੀ ਮੰਗ ਕੀਤੀ। ਇਸ ਮੌਕੇ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਕੋਰੋਨਾ ਨਿਯਮਾਂ ਕਾਰਨ ਲੌਕਡਾਊਨ ਕਰਕੇ ਲੋਕਾਂ ਦੇ ਰੁਜ਼ਗਾਰ ਬੰਦ ਕੀਤੇ ਗਏ ਹਨ। ਲੋਕ ਇਹਨਾਂ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਪਰ ਸਿਹਤ ਮੰਤਰੀ ਖ਼ੁਦ ਇਹਨਾਂ ਨਿਯਮਾਂ ਦਾ ਸ਼ਰੇਆਮ ਉਲੰਘਣ ਕਰ ਰਹੇ ਹਨ। ਜਿਸ ਕਾਰਨ ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜੋ:ਡੀਜ਼ਲ ਦੇ ਵਧਦੇ ਰੇਟਾਂ, ਕੋਰੋਨਾ ਪਾਬੰਦੀਆਂ ਦੀ ਬੱਸਾਂ ਵਾਲਿਆਂ 'ਤੇ ਦੋਹਰੀ ਮਾਰ