ਬਰਨਾਲਾ: ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਫਤ ਹੈ, ਇਸ ਲਈ ਰਜਿਸਟਰਡ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਵਾਉਣ। ਇਹ ਗੱਲ ਵਧੀਕ ਡਿਪਟੀ ਕਮਿਸ਼ਨਰ (ਜ) ਆਦਿਤਯ ਡੇਚਲਵਾਲ ਨੇ ਇੱਥੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ।
ਏਡੀਸੀ ਨੇ ਕਿਹਾ ਕਿ ਜਿਹੜੇ ਵਸਨੀਕ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਸਰਕਾਰ ਵੱਲੋਂ ਸੂਚੀਬੱਧ ਹਸਪਤਾਲਾਂ ‘ਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਈ-ਕਾਰਡ ਜ਼ਰੂਰ ਬਣਵਾਉਣ।