ਬਰਨਾਲਾ: ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਵਿਚਾਲੇ ਪੰਜਾਬ ਸੂਬੇ ਨੂੰ ਕੇਂਦਰ ਸਰਕਾਰ ਵਲੋਂ ਬਣਦਾ ਹੱਕ ਨਹੀਂ ਦਿੱਤਾ ਗਿਆ। ਇਹ ਦੋਸ਼ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਲਗਾਏ ਗਏ ਸਨ ਜਿਸ ਕਰਕੇ ਉਨ੍ਹਾਂ ਵਲੋਂ ਅੱਜ ਮਜ਼ਦੂਰ ਦਿਵਸ ਮੌਕੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ।
ਬਰਨਾਲਾ 'ਚ ਤਿਰੰਗੇ ਝੰਡੇ ਲਹਿਰਾ ਕੇ ਕਾਂਗਰਸੀਆਂ ਨੇ ਕੇਂਦਰ ਸਰਕਾਰ ਵਿਰੁੱਧ ਕੱਢਿਆ ਗੁੱਸਾ - Congress protest in Barnala
ਬਰਨਾਲਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਤਿਰੰਗੇ ਝੰਡੇ ਲਹਿਰਾਏ ਗਏ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਬਣਦੇ ਹੱਕ ਦੇਣ ਦੀ ਮੰਗ ਕੀਤੀ ਗਈ।
ਇਸੇ ਤਹਿਤ ਅੱਜ ਬਰਨਾਲਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਤਿਰੰਗੇ ਝੰਡੇ ਲਹਿਰਾਏ ਗਏ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਬਣਦੇ ਹੱਕ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਮੱਖਣ ਸ਼ਰਮਾ ਨੇ ਕਿਹਾ ਕਿ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜ਼ਿਲ੍ਹਾ ਇੰਚਾਰਜ ਕੇਵਲ ਸਿੰਘ ਢਿੱਲੋਂ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਇਹ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਪੰਜਾਬ ਦੇ ਜੀਐਸਟੀ ਸਮੇਤ ਹੋਰ ਬਣਦੇ ਲਾਭ ਦਿੱਤੇ ਜਾਣ ਤਾਂ ਇਸ ਭਿਆਨਕ ਮਹਾਂਮਾਰੀ ਨਾਲ ਲੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਰੋਸ ਇਹ ਦੱਸਣ ਲਈ ਕੀਤਾ ਜਾ ਰਿਹਾ ਹੈ ਕਿ ਪੰਜਾਬ ਵੀ ਭਾਰਤ ਦੇਸ਼ ਦਾ ਹੀ ਇੱਕ ਹਿੱਸਾ ਹੈ।