ਬਰਨਾਲਾ: ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਸੂਬਾ ਪੱਧਰੀ ਧਰਨੇ ਵਿੱਚ ਛੋਟੇ ਛੋਟੇ ਬੱਚਿਆਂ ਅਤੇ ਪਰਿਵਾਰਾਂ ਅਤੇ ਠੇਕਾ ਕਾਮੇ 'ਤੇ ਕੀਤੇ ਲਾਠੀਚਾਰਜ ਦੀ ਜੱਥੇਬੰਦੀ ਵੱਲੋਂ ਜ਼ੋਰਦਾਰ ਨਿੰਦਾ ਕਰਦੇ ਹੋਏ, ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਪੰਜਾਬ ਸਰਕਾਰ ਅਤੇ ਪਟਿਆਲਾ ਪ੍ਰਸ਼ਾਸਨ ਦੀਆਂ ਅਰਥੀਆਂ ਫੂਕੀਆਂ ਗਈਆਂ।
ਇਸ ਮੌਕੇ ਸਰਕਲ ਪ੍ਰਧਾਨ ਚਮਕੌਰ ਸਿੰਘ, ਚਰਨਜੀਤ ਸਿੰਘ ਖਿਆਲੀ, ਸਲਾਹਕਾਰ ਜਸਬੀਰ ਸਿੰਘ ਭੱਠਲ, ਸੰਤੋਖ ਸਿੰਘ, ਰਣਜੀਤ ਸਿੰਘ, ਰਜਿੰਦਰਪਾਲ ਸਿੰਘ ਮਿੰਟੂ, ਮਨਪ੍ਰੀਤ ਸਿੰਘ ਜਟਾਣਾ, ਸੱਤਪਾਲ ਸਿੰਘ, ਲਖਵੀਰ ਸਿੰਘ ਲੱਖਾ, ਰਾਜਵਿੰਦਰ ਸਿੰਘ ਸੇਖੋਂ, ਮੱਘਰ ਸਿੰਘ, ਸੁਖਚੈਨ ਦਾਸ ਅਤੇ ਹਰਵਿੰਦਰ ਸਿੰਘ ਮੱਲੀ ਨੇ ਦੱਸਿਆ, ਕਿ ਪਾਵਰਕਾਮ ਸੀ.ਐਚ.ਬੀ 'ਤੇ ਸੀਐੱਚਬੀ ਡਬਲਿਊ ਠੇਕਾ ਕਾਮੇ ਆਪਣੀਆਂ ਲੱਟਕਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਜਿਸਦੇ ਦੌਰਾਨ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ 'ਤੇ ਕਿਰਤ ਵਿਭਾਗ ਦੇ ਮੰਤਰੀ ਸਮੇਤ ਅਧਿਕਾਰੀਆਂ ਨਾਲ ਮੰਗਾਂ ਨੂੰ ਲੈ ਕੇ ਬੈਠਕਾਂ ਹੋਈਆਂ।
ਜਿਸ ਵਿੱਚ ਮੰਗਾਂ ਨੂੰ ਹੱਲ ਕਰਨ ਦੀ ਲਿਖਤੀ ਫੈਸਲੇ ਵੀ ਹੋਏ। ਪਰ ਪਾਵਰਕੌਮ ਦੀ ਮੈਨੇਜਮੈਂਟ 'ਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਲਾਗੂ ਨਹੀਂ ਕਰ ਰਹੀ। ਪੰਜਾਬ ਸਰਕਾਰ ਨੇ ਸੱਤਾਂ ਵਿੱਚ ਆਉਣ ਤੋਂ ਪਹਿਲਾਂ ਠੇਕਾ ਕਾਮਿਆਂ ਨਾਲ ਵਾਅਦਾ ਕੀਤਾ ਸੀ, ਕਿ ਠੇਕਾ ਕਾਮਿਆਂ ਨੂੰ ਵਿਭਾਗ 'ਚ ਰੈਗੂਲਰ ਕੀਤਾ ਜਾਵੇਗਾ। ਪਰ ਠੇਕਾ ਕਾਮੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਆ ਰਹੇ ਹਨ। ਜਿਸ ਦੇ ਕਾਰਨ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਸ਼ਾਂਤਮਈ ਤਰੀਕੇ ਨਾਲ ਚਾਰ ਘੰਟੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਸ ਤੋਂ ਬਾਅਦ ਮਾਰਚ ਕਰਦਿਆਂ ਮਹਿਲਾਂ ਵੱਲ ਕੂਚ ਕੀਤਾ ਗਿਆ।