ਬਰਨਾਲਾ: ਪੰਜਾਬ ਭਰ ਵਿੱਚ ਜਿੱਥੇ ਕਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਉੱਥੇ ਹੀ ਬਰਨਾਲਾ ਵਿੱਚ ਵੀ ਅੱਜ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਸ਼ਹਿਰ ਵਿੱਚ ਅੱਜ ਇੱਕੋ ਦਿਨ 9 ਮਾਮਲੇ ਕਰੋਨਾ ਦੇ ਸਾਹਮਣੇ ਆਏ ਹਨ। ਜਿਸ ਨਾਲ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਸਿਵਲ ਸਰਜਨ ਡਾਕਟਰ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਵਿੱਚ ਅੱਜ 9 ਮਾਮਲੇ ਕਰੋਨਾ ਦੇ ਸਾਹਮਣੇ ਆਏ ਹਨ। ਨਵੇਂ ਆਏ ਮਾਮਲਿਆਂ ਵਿੱਚੋਂ ਇੱਕੋ ਪਰਿਵਾਰ ਦੇ ਛੇ ਮੈਂਬਰ ਸ਼ਾਮਿਲ ਹਨ। ਜਦੋਂਕਿ ਦੋ ਬੱਚੇ ਹਨ, ਜੋ ਅੰਬਾਲਾ ਤੋਂ ਆਪਣੇ ਪਿਤਾ ਨੂੰ ਮਿਲ ਕੇ ਆਏ ਸਨ। ਇੱਕ ਹੋਰ ਵਿਅਕਤੀ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੈ।