ਬਰਨਾਲਾ: ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਔਰਤ ਦੀ ਸੈਂਪਲ ਲੈਣ ਉਪਰੰਤ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ 60 ਸਾਲਾ ਔਰਤ ਜੋ ਰੇਲਵੇ ਸਟੇਸ਼ਨ ਵਿਖੇ ਰਹਿੰਦੀ ਸੀ, ਸਰਕਾਰੀ ਹਸਪਤਾਲ ਬਰਨਾਲਾ ਵਿਖੇ ਖੰਘ ਅਤੇ ਬੁਖ਼ਾਰ ਦੀ ਦਵਾਈ ਲੈਣ ਆਈ ਸੀ। ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਸਬੰਧੀ ਸ਼ੱਕ ਦੇ ਆਧਾਰ 'ਤੇ ਔਰਤ ਦੇ ਨਮੂਨੇ ਲੈ ਕੇ ਰਿਪੋਰਟ ਲਈ ਭੇਜਣ ਉਪਰੰਤ ਔਰਤ ਦੀ ਮੌਤ ਹੋ ਗਈ।
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ - ਕੋਰੋਨਾ ਵਾਇਰਸ
ਬਰਨਾਲਾ ਵਿਖੇ ਬੀਤੀ ਰਾਤ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਔਰਤ ਦੀ ਸੈਂਪਲ ਲੈਣ ਉਪਰੰਤ ਮੌਤ ਹੋ ਗਈ।

ਬਰਨਾਲਾ 'ਚ ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
ਸਰਕਾਰੀ ਹਸਪਤਾਲ ਬਰਨਾਲਾ ਦੇ ਐੱਸਐਮਓ ਡਾ.ਜੋਤੀ ਕੌਸ਼ਲ ਨੇ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਕੋਰੋਨਾ ਵਾਇਰਸ ਹੋਣ ਜਾਂ ਨਾ ਹੋਣ ਸਬੰਧੀ ਪੁਸ਼ਟੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮਨ ਕੀ ਬਾਤ: ਕੋਰੋਨਾ ਵਾਇਰਸ ਸੰਕਟ ਵਿਚਕਾਰ ਪੀਐਮ ਮੋਦੀ ਨੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ
Last Updated : Mar 29, 2020, 2:22 PM IST