ਬਰਨਾਲਾ: ਕੋਰੋਨਾ ਕਰਫ਼ਿਊ ਦੌਰਾਨ ਜਿੱਥੇ ਪੁਲਿਸ ਵੱਲੋਂ ਲਗਾਤਾਰ ਡਿਊਟੀ ਨਿਭਾਉਂਦੇ ਹੋਏ ਆਪਣੇ ਫ਼ਰਜ਼ ਅਦਾ ਕੀਤੇ ਜਾ ਰਹੇ ਹਨ ਉੱਥੇ ਹੀ ਬਰਨਾਲਾ ਪੁਲਿਸ ਵੱਲੋਂ ਲੋੜਵੰਦ ਲੋਕਾਂ ਨੂੰ ਲੋੜੀਂਦਾ ਰਾਸ਼ਨ ਵੰਡਣ ਦੀ ਸਮਾਜ ਸੇਵਾ ਦੇ ਨਾਲ-ਨਾਲ ਕੋਰੋਨਾ ਵਾਇਰਸ ਤੋਂ ਬਚਣ ਲਈ ਖ਼ਾਸ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ 82 ਪਿੰਡਾਂ ਵਿੱਚ ਕੈਂਪ ਲਗਾ ਕੇ ਭਿਆਨਕ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਚੁੱਕਾ ਹੈ।
ਐਸਐਸਪੀ ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਵਿੱਚ ਬਰਨਾਲਾ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਬੱਸ ਤਿਆਰ ਕੀਤੀ ਗਈ ਹੈ। ਜਿਸ 'ਤੇ ਕੋਰੋਨਾ ਵਾਇਰਸ ਤੋਂ ਬਚਣ ਬਾਰੇ ਦੱਸਿਆ ਗਿਆ ਹੈ। ਪੁਲਿਸ ਦੇ ਇਸ ਉਪਰਾਲੇ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।