ਬਰਨਾਲਾ: ਸ਼ਹਿਰ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। 44 ਸਾਲਾ ਔਰਤ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਬਾਅਦ ਬਰਨਾਲਾ ਦੇ ਸਿਵਲ, ਪੁਲਿਸ ਅਤੇ ਸਿਹਤ ਪ੍ਰਸ਼ਾਸ਼ਨ ਨੇ ਹਰਕਤ ਵਿੱਚ ਆਉਂਦਿਆਂ ਔਰਤ ਦੇ ਘਰ ਵਾਲੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਸਾਰੇ ਇਲਾਕੇ ਨੂੰ ਸੀਲ ਕਰਕੇ ਜਿੱਥੇ ਪੁਲਿਸ ਫ਼ੋਰਸ ਲਗਾਈ ਜਾ ਰਹੀ ਹੈ, ਉੱਥੇ ਹੀ ਸੈਨੀਟਾਈਜ਼ ਕਰਕੇ ਲੋਕਾਂ ਨੂੰ ਘਰਾਂ ਵਿੱਚ ਬੈਠਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।
ਕੋਵਿਡ-19: ਬਰਨਾਲਾ 'ਚ ਪੌਜ਼ੀਟਿਵ ਆਈ ਔਰਤ ਦੇ ਘਰ ਦਾ ਇਲਾਕਾ ਕੀਤਾ ਗਿਆ ਸੀਲ
ਬਰਨਾਲਾ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। 44 ਸਾਲਾ ਔਰਤ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ। ਇਸਤੋਂ ਬਾਅਦ ਬਰਨਾਲਾ ਦੇ ਸਿਵਲ, ਪੁਲਿਸ ਅਤੇ ਸਿਹਤ ਪ੍ਰਸ਼ਾਸ਼ਨ ਨੇ ਹਰਕਤ ਵਿੱਚ ਆਉਂਦਿਆਂ ਔਰਤ ਦੇ ਘਰ ਵਾਲੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ।
ਇਸ ਸਬੰਧੀ ਐਸ.ਡੀ.ਐਮ. ਬਰਨਾਲਾ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ-4 ਵਿੱਚ ਰਹਿੰਦੀ ਇੱਕ ਔਰਤ ਦੀ ਰਿਪੋਰਟ ਕੋਰੋਨਾ ਵਾਇਰਸ ਸਬੰਧੀ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੂੰ ਲੈ ਕੇ ਉਸ ਔਰਤ ਦੇ ਘਰ ਵਾਲਿਆਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਇਕਾਂਤਵਾਸ 'ਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਨੂੰ ਘਰਾਂ ਵਿੱਚ ਬੈਠਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਾਜ਼ੀਟਿਵ ਆਉਣ ਤੋਂ ਬਾਅਦ ਏਰੀਆ ਸੀਲ ਕਰਨ, ਫ਼ੋਰਸ ਲਗਾਉਣ ਅਤੇ ਸੈਨੀਟਾਈਜ਼ ਕਰਨ ਦਾ ਕਾਰਜ਼ ਸ਼ੁਰੂ ਕਰ ਦਿੱਤਾ ਹੈ।