ਬਰਨਾਲਾ: ਸ਼ਹਿਰ ’ਚ ਪੰਜਾਬ ਗਾਂ ਸੇਵਾ ਕਮਿਸ਼ਨ ਵਲੋਂ ਬਰਨਾਲਾ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਗਾਂ ਭਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ 25000 ਦੀਆਂ ਪਸ਼ੂਆਂ ਦੀ ਸਿਹਤ ਭਲਾਈ ਲਈ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਜ਼ਖ਼ਮੀ ਪਸ਼ੂਆਂ ਦਾ ਇਲਾਜ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਨੂੰ ਫੜਕੇ ਬਰਨਾਲਾ ਦੀ ਗਊਸ਼ਾਲਾ ਪਿੰਡ ਮਨਾਲ ਵਿੱਚ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਪੰਜਾਬ ਗਾਂ ਸੇਵਾ ਕਮਿਸ਼ਨ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਗਾਂ ਭਲਾਈ ਕੈਂਪ ਦਾ ਆਯੋਜਨ - ਗਾਂ ਭਲਾਈ ਕੈਂਪ ਦਾ ਆਯੋਜਨ
ਸ਼ਹਿਰ ’ਚ ਪੰਜਾਬ ਗਾਂ ਸੇਵਾ ਕਮਿਸ਼ਨ ਵਲੋਂ ਬਰਨਾਲਾ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਗਾਂ ਭਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ 25000 ਦੀਆਂ ਪਸ਼ੂਆਂ ਦੀ ਸਿਹਤ ਭਲਾਈ ਲਈ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਜ਼ਖ਼ਮੀ ਪਸ਼ੂਆਂ ਦਾ ਇਲਾਜ ਵੀ ਕੀਤਾ ਗਿਆ।
ਇਸ ਮੌਕੇ ਪਸ਼ੂ-ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਕੈਂਪ ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ, ਕੈਬਿਨੇਟ ਮੰਤਰੀ ਪਸ਼ੂ ਪਾਲਣ ਵਿਭਾਗ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਲਗਾਇਆ ਗਿਆ ਹੈ। ਜਿਸ ਵਿੱਚ ਗਾਂ ਭਲਾਈ ਅਤੇ ਉਨ੍ਹਾਂ ਦੇ ਰੱਖ ਰਖਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਕੈਂਪ ਪੰਜਾਬ ਭਰ ਵਿੱਚ ਲਗਾਏ ਜਾ ਰਹੇ ਹਨ। ਜਿਸਦੇ ਚਲਦੇ ਅੱਜ ਬਰਨਾਲਾ ਵਿੱਚ ਵੀ ਇਸ ਕੈਂਪ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ 25000 ਦੀਆਂ ਦਵਾਈਆਂ ਇੱਥੇ ਗਊਸ਼ਾਲਾ ਨੂੰ ਦਿੱਤੀਆਂ ਗਈਆਂ ਹਨ। ਉਥੇ ਹੀ ਸੜਕਾਂ ਉੱਤੇ ਅਵਾਰਾ ਪਸ਼ੂਆਂ ਨੂੰ ਫੜਨ ਦੀ ਵੀ ਮੁਹਿੰਮ ਲਗਾਤਾਰ ਜਾਰੀ ਹੈ। ਜਿਸ ਵਿੱਚ ਬਰਨਾਲਾ ਡਿਪਟੀ ਕਮਿਸ਼ਨਰ ਅਤੇ ਐੱਸ ਡੀ ਐਮ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਰਨਾਲਾ ਦੀ ਸਰਕਾਰੀ ਗਊਸ਼ਾਲਾ ਵਿੱਚ ਹੁਣ ਤੱਕ ਤਕਰੀਬਨ 200 ਅਵਾਰਾ ਪਸ਼ੂਆਂ ਨੂੰ ਫੜ ਕੇ ਉੱਥੇ ਸ਼ਿਫਟ ਕਰ ਦਿੱਤਾ ਗਿਆ ਹੈ ਅਤੇ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ।