ਬਰਨਾਲਾ: ਇੱਥੋਂ ਦੀ ਮਾਲਵਾ ਸਾਹਿਤ ਸਭਾ ਵੱਲੋਂ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਹਾਨ ਲੇਖਕ ਪਰਮਜੀਤ ਸਿੰਘ ਮਾਨ ਦੀ ਕਿਤਾਬੀ ਸੰਗ੍ਰਿਹ 'ਚੋਂ ਕਿਤਾਬ 'ਰੇਤ ਦੇ ਘਰ' 'ਤੇ ਵਿਚਾਰ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਨਮਾਨ ਸਮਾਗਮ ਕਰਵਾਇਆ ਗਿਆ।
ਬਰਨਾਲਾ 'ਚ ਸਾਹਿਤ ਸਮਾਗਮ, ਮਹਾਨ ਵਿਦਵਾਨਾਂ ਨੇ ਕੀਤੀ ਸ਼ਿਰਕਤ - punjab news
ਬਰਨਾਲਾ 'ਚ ਮਾਲਵਾ ਸਾਹਿਤ ਸਭਾ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬੀ ਲੇਖਕ ਤੇ ਵਿਦਵਾਨਾਂ ਦੇ ਸ਼ਿਰਕਤ ਕੀਤੀ।
ਫ਼ੋਟੋ
ਇਸ ਬਾਰੇ ਮਾਲਵਾ ਸਹਿਤ ਸਭਾ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਟੱਲੇਵਾਲੀਆ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸਾਹਿਤਕਾਰ ਤੇ ਨਵੀਂ ਪੀੜ੍ਹੀ ਦੇ ਬੱਚੇ ਆਪਣੀਆਂ ਰਚਨਾਵਾਂ ਨਾਲ ਸ਼ਮੂਲੀਅਤ ਕਰਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਾਹਿਤ ਤੇ ਸਾਹਿਤਕਾਰਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ ਤੇ ਨਾ ਹੀ ਕੋਈ ਸਾਰਥਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮੇਂ-ਸਮੇਂ 'ਤੇ ਅਜਿਹੇ ਸਮਾਗਮ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੋੜਨਾ ਚਾਹੀਦਾ ਹੈ।