ਪੰਜਾਬ

punjab

ETV Bharat / state

ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰਿਆਂ 'ਤੇ ਲਗਾਏ ਕਤਲ ਦੇ ਦੋਸ਼ - ਲੜਕੀ ਦੇ ਪਰਿਵਾਰ

ਬਰਨਾਲੇ ਦੇ ਸੇਖਾ ਰੋਡ 3 ਨੰਬਰ ਗਲੀ ਵਿੱਚ ਇੱਕ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ ਹੈ ਲੜਕੀ ਦੇ ਪਰਿਵਾਰ ਨੇ ਸਹੁਰਿਆਂ 'ਤੇ ਕਤਲ ਦੇ ਇਲਜ਼ਾਮ ਲਗਾਏ ਹਨ।

ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰਿਆਂ 'ਤੇ ਲਗਾਏ ਕਤਲ ਦੇ ਦੋਸ਼
ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰਿਆਂ 'ਤੇ ਲਗਾਏ ਕਤਲ ਦੇ ਦੋਸ਼

By

Published : Sep 2, 2021, 10:59 PM IST

ਬਰਨਾਲਾ:ਬਰਨਾਲੇ ਦੇ ਸੇਖਾ ਰੋਡ 3 ਨੰਬਰ ਗਲੀ ਵਿੱਚ ਇੱਕ ਵਿਆਹੁਤਾ ਚੰਚਲ ਗਰਗ ਉਮਰ 30 ਸਾਲ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਔਰਤ ਦੇ ਮਾਪਿਆਂ ਨੇ ਉਸਦੇ ਸਹੁਰਾ ਪਰਿਵਾਰ ਉੱਤੇ ਕਤਲ ਕਰਨ ਦੇ ਦੋਸ਼ ਲਗਾਏ ਹਨ। ਮ੍ਰਿਤਕਾ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸਦੇ 2 ਬੱਚੇ ਵੀ ਹਨ। ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਬਰਨਾਲਾ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਬਰਨਾਲਾ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

ਮ੍ਰਿਤਕਾ ਕੰਚਨ ਗਰਗ ਦੀ ਮਾਂ ਅਤੇ ਭਰਾ ਨੇ ਕਿਹਾ ਕਿ ਸਹੁਰਾ ਪਰਿਵਾਰ ਰੋਜ਼ਾਨਾ ਉਨ੍ਹਾਂ ਦੀ ਕੁੜੀ ਨੂੰ ਮਾਰਦੇ ਕੁੱਟਦੇ ਸਨ। ਉਨ੍ਹਾਂ ਦੀ ਧੀ ਉਨ੍ਹਾਂ ਨੂੰ ਫੋਨ ਕਰਕੇ ਦੱਸਦੀ ਸੀ ਅਤੇ ਉਨ੍ਹਾਂ ਨੇ ਸਾਡੀ ਧੀ ਨੂੰ ਮਾਰ ਦਿੱਤਾ ਹੈ। ਉਹਨਾਂ ਦੀ ਧੀ ਦੀ ਮੌਤ ਬਾਰੇ ਉਸਦੇ ਸਹੁਰਾ ਪਰਿਵਾਰ ਨੇ ਉਹਨਾਂ ਨੂੰ ਕੁੱਝ ਨਹੀਂ ਦੱਸਿਆ, ਜਦ ਕਿ ਕਿਸੇ ਗੁਆਂਢੀ ਨੇ ਫੋਨ ਉੱਤੇ ਜਾਣਕਾਰੀ ਪ੍ਰਾਪਤ ਹੋਣ ਦੇ ਬਾਅਦ ਉਹ ਬਰਨਾਲਾ ਪੁੱਜੇ ਹਨ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ।

ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਸਹੁਰਿਆਂ 'ਤੇ ਲਗਾਏ ਕਤਲ ਦੇ ਦੋਸ਼
ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਡੀ.ਐਸ.ਪੀ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਬਰਨਾਲਾ ਦੇ ਰਿਹਾਇਸ਼ੀ ਇਲਾਕੇ ਸੇਖਾ ਰੋਡ ਗਲੀ ਨੰਬਰ 3 ਵਿੱਚ ਇੱਕ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਔਰਤ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਬਰਨਾਲਾ ਸਰਕਾਰੀ ਹਸਪਤਾਲ ਮੋਰਚਰੀ ਵਿੱਚ ਰੱਖਿਆ ਗਿਆ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਜਾਂਚ ਦੇ ਦੌਰਾਨ ਮੁਕੱਦਮਾ ਦਰਜ ਕਰਕੇ ਕਾੱਰਵਾਈ ਕੀਤੀ ਜਾਵੇਗੀ।

ABOUT THE AUTHOR

...view details