ਬਰਨਾਲਾ:ਸੂਬੇ ਦੇ ਵਿੱਚ ਕਰਜ਼ੇ ਕਾਰਨ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ ਦੂਜੇ ਪਾਸੇ ਭਾਵੇਂ ਸਰਕਾਰ ਦੇ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਠੁੱਲੀਵਾਲ ਵਿਖੇ ਇੱਕ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਤਲਵਿੰਦਰ ਸਿੰਘ (28) ਪੁੱਤਰ ਸੁਖਦੇਵ ਸਿੰਘ ਵਾਸੀ ਠੁੱਲੀਵਾਲ ਦੋ ਏਕੜ ਜ਼ਮੀਨ ‘ਤੇ ਖੇਤੀ ਕਰ ਰਿਹਾ ਸੀ ਪਰ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ।
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ - ਪੁਲਿਸ
ਬਰਨਾਲਾ ਦੇ ਵਿੱਚ ਇੱਕ ਨੌਜਵਾਨ ਕਿਸਾਨ ਦੇ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦਾ ਸਾਲ ਕਰੀਬ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਜਿਸਦਾ ਇੱਕ ਸਾਲ ਦਾ ਬੱਚਾ ਵੀ ਹੈ।
ਇਸ ਕਰਜ਼ੇ ਦੇ ਚੱਲਦਿਆਂ ਬੀਤੀ ਕੱਲ੍ਹ ਉਸਨੇ ਜ਼ਹਿਰੀਲੀ ਦਵਾਈ ਪੀ ਲਈ ਸੀ ਤੇ ਪਰਿਵਾਰ ਵੱਲੋਂ ਇਲਾਜ ਲਈ ਲੁਧਿਆਣਾ ਦੇ ਇੱਕ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸਦਾ ਮਹਿਜ਼ ਇੱਕ ਸਾਲ ਦਾ ਬੱਚਾ ਹੈ।
ਪੁਲਿਸ ਥਾਣਾ ਠੁੱਲੀਵਾਲ ਦੇ ਏਐੱਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਅਨੁਸਾਰ 174 ਦੀ ਕਾਰਵਾਈ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਇਕਾਈ ਪ੍ਰਧਾਨ ਮੇਵਾ ਸਿੰਘ ਨੇ ਸਰਕਾਰ ਤੋਂ ਪਰਿਵਾਰ ਲਈ ਯੋਗ ਮੁਆਵਜ਼ਾ ਅਤੇ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਵਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਮੁੜ ਵਿਰੋਧ, ਸਥਿਤੀ ਬਣੀ ਤਣਾਅਪੂਰਨ