ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਲਗਾਤਾਰ ਦਿੱਲੀ ਬਾਰਡਰ ’ਤੇ ਸੰਘਰਸ਼ ਲੜਿਆ ਜਾ ਰਿਹਾ ਹੈ ਭਾਵੇਂ ਮੌਸਮ ਦੀ ਲਗਾਤਾਰ ਖ਼ਰਾਬੀ ਕਾਰਨ ਦਿੱਲੀ ਮੋਰਚੇ ਵਿੱਚ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਜ਼ੋਰਾਂ ’ਤੇ ਹੈ ਪਰ ਇਸਦੇ ਬਾਵਜੂਦ ਪੰਜਾਬ ਦੇ ਪਿੰਡਾਂ ਵਿੱਚੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਮੋਰਚੇ ਲਈ ਰਵਾਨਾ ਹੋ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਜੱਥਾ ਪਿੰਡ ਭੋਤਨਾ ਤੋਂ ਕੈਂਟਰ ਭਰ ਕੇ ਰਵਾਨਾ ਹੋਇਆ। ਜਿਸ ਵਿੱਚ ਪਿੰਡ ਭੋਤਨਾ, ਟੱਲੇਵਾਲ, ਚੂੰਘਾਂ, ਮੱਲੀਆਂ, ਬਖ਼ਤਗੜ ਅਤੇ ਕੈਰੇ ਦੇ ਕਿਸਾਨਾਂ ਨੇ ਦਿੱਲੀ ਲਈ ਚਾਲੇ ਪਾਏ। ਦਿੱਲੀ ਨੂੰ ਜਾ ਰਹੇ ਕਿਸਾਨ ਸੁਖਦੇਵ ਸਿੰਘ ਭੋਤਨਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਜਿੱਥੇ ਸਾਡੇ ਲਈ ਝੋਨੇ ਦੀ ਬਿਜਾਈ ਕਰਨੀ ਜ਼ਰੂਰੀ ਹੈ।ਉਥੇ ਖ਼ਰਾਬ ਮੌਸਮ ਵਿੱਚ ਦਿੱਲੀ ਮੋਰਚੇ ਨੂੰ ਸੰਭਾਲਣਾ ਵੀ ਕਿਤੇ ਜ਼ਰੂਰੀ ਹੈ। ਜਿਸ ਕਰਕੇ ਉਹ ਆਪਣਾ ਝੋਨੇ ਦਾ ਕੰਮ ਨਿਪਟਾ ਕੇ ਦਿੱਲੀ ਰਵਾਨਾ ਹੋ ਰਹੇ ਹਨ।
Farmar Protest:ਕਿਸਾਨਾਂ ਦਾ ਦਿੱਲੀ ਵੱਲ ਕੂਚ ਜਾਰੀ - ਦਿੱਲੀ ਬਾਰਡਰ ’ਤੇ ਸੰਘਰਸ਼
ਬਰਨਾਲਾ ਵਿਚੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋ ਰਹੇ ਹਨ।ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਜ਼ੋਰਾਂ ’ਤੇ ਹੈ ਪਰ ਇਸਦੇ ਬਾਵਜੂਦ ਪੰਜਾਬ ਦੇ ਪਿੰਡਾਂ ਵਿੱਚੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਮੋਰਚੇ ਲਈ ਰਵਾਨਾ ਹੋ ਰਹੇ ਹਨ।
Delhi:ਕਿਸਾਨਾਂ ਦਾ ਦਿੱਲੀ ਵੱਲ ਕੂਚ ਜਾਰੀ
ਕਿਸਾਨ ਆਗੂ ਕਰਨੈਲ ਸਿੰਘ ਚੀਮਾ ਨੇ ਕਿਹਾ ਕਿ ਪਿੰਡਾਂ ਵਿੱਚ ਉਹਨਾਂ ਵੱਲੋਂ ਦਿੱਲੀ ਮੋਰਚੇ ਵਿੱਚ ਜਾਣ ਲਈ ਵਾਰੀਆਂ ਬੰਨੀਆਂ ਹੋਈਆਂ ਹਨ। ਹਰ ਕਿਸਾਨ ਵਾਰੀ ਅਨੁਸਾਰ ਆਪਣੀ ਜਿੰਮੇਵਾਰੀ ਤਹਿਤ ਦਿੱਲੀ ਜਾ ਰਹੇ ਹਨ। ਜਿਹੜੇ ਕਿਸਾਨਾਂ ਦਾ ਝੋਨਾ ਲਗਾਉਣ ਵਾਲਾ ਹੈ ਅਤੇ ਉਹਨਾਂ ਦੀ ਡਿਊਟੀ ਦਿੱਲੀ ਹੈ।ਉਹਨਾਂ ਦਾ ਝੋਨਾ ਪਿੰਡਾਂ ਵਿਚਲੇ ਕਿਸਾਨਾਂ ਵਲੋਂ ਮਿਲ ਕੇ ਲਗਾਇਆ ਜਾ ਰਿਹਾ ਹੈ।
ਇਹ ਵੀ ਪੜੋ:ਬਿਜਲੀ ਕਾਨੂੰਨ ਜ਼ਰੀਏ ਸੂਬਿਆਂ ਨੂੰ ਕਰਜ਼ਾਈ ਕਰ ਰਹੀ ਕੇਂਦਰ ਸਰਕਾਰ : ਮਾਨ