ਬਰਨਾਲਾ:ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਜਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲਟਕੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਰੋਸ ਪਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਵਾਅਦਾਖਿਲਾਫ਼ੀ ਦੇ ਦੋਸ਼ ਲਗਾਏ ਜਾ ਰਹੇ ਹਨ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਡੀਏ ਦੀਆਂ ਕਿਸ਼ਤਾਂ ਅਤੇ ਪੇ ਕਮਿਸ਼ਨ ਦੇ ਬਕਾਏ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮੰਗਾਂ ਪੂਰੀਆਂ ਨਾ ਹੋਣ ਤੇ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਸੂਬਾ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਦੇ ਘਰ ਦੇ ਬਾਹਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਹੈ। Demonstration in front of Minister Meet Hayer house.
Published : Nov 10, 2023, 8:29 PM IST
ਸਰਕਾਰ ਨਹੀਂ ਮੰਨ ਰਹੀ ਮੰਗਾਂ :ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਸਾਂਝੇ ਤੌਰ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸਾਰੀਆਂ ਮੁਲਾਜ਼ਮ ਜਥੇਬੰਦੀਆਂ, ਪੰਜਾਬ ਸੂਬਾਰਡੀਨੇਟਰ ਸਰਵਿਸਜ਼ ਫ਼ੈਡਰੇਸ਼ਨ, ਪੈਨਸ਼ਨਰ ਜੱਥੇਬੰਦੀਆਂ ਸਟੇਟ ਪੱਧਰੀ ਮੰਗਾਂ ਨੂੰ ਲੈਕੇ ਅੱਜ ਮੁਜ਼ਾਹਰਾ ਕਰ ਰਹੀਆਂ ਹਨ। ਸਾਡੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆਂ ਹਨ। ਇਸ ਤਹਿਤ ਪਿਛਲੇ ਮਹੀਨੇ ਚੰਡੀਗੜ੍ਹ ਵਿਖੇ ਧਰਨਾ ਵੀ ਦਿੱਤਾ ਗਿਆ ਪਰ ਸਰਕਾਰ ਮੰਗਾਂ ਨੂੰ ਪੂਰਾ ਕਰਨ ਤੋਂ ਭੱਜ ਗਈ। ਜਿਸਤੋਂ ਬਾਅਦ ਸਮੂਹ ਜੱਥੇਬੰਦੀਆਂ ਵਲੋਂ 9 ਤੋਂ 11 ਨਵੰਬਰ ਤੱਕ ਜਿਲ੍ਹਾ ਪੱਧਰ ਉਪਰ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਸੀ, ਜਿਸ ਤਹਿਤ ਅੱਜ ਬਰਨਾਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਸੂਬਾ ਸਰਕਾਰ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ ਹੈ।
- ਪੰਜਾਬ ਦੇ ਕਈ ਹਿੱਸਿਆਂ 'ਚ ਸਵੇਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼, ਬਦਲਿਆ ਮੌਸਮ, ਲੋਕਾਂ ਨੂੰ ਪਰਾਲੀ ਦੇ ਧੂੰਏ ਅਤੇ ਪ੍ਰਦੂਸ਼ਣ ਤੋਂ ਮਿਲੇਗੀ ਰਾਹਤ
- Cash and goods stolen: ਖਡੂਰ ਸਾਹਿਬ ਦੇ ਮੇਨ ਬਜ਼ਾਰ 'ਚ ਚੋਰਾਂ ਨੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਅਤੇ ਕੀਮਤੀ ਸਮਾਨ ਕੀਤਾ ਚੋਰੀ
- Amritsar news: ਪੰਜਾਬ ਸਰਕਾਰ ਖਿਲਾਫ਼ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਪ੍ਰਦਰਸ਼ਨ
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਲਾਜ਼ਮ ਵਰਗ ਵਲੋਂ ਸਭ ਤੋਂ ਵੱਧ ਹਮਾਇਤ ਮਿਲੀ ਪਰ ਆਪ ਸਰਕਾਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ। ਸਰਕਾਰ ਤੋਂ ਹਰ ਵਰਗ ਦੁਖੀ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਆਪ ਸਰਕਾਰ ਕਹਿ ਰਹੀ ਹੈ ਕਿ ਖ਼ਜਾਨਾ ਭਰਿਆ ਹੋਇਆ ਹੈ, ਉਥੇ ਦੂਜੇ ਪਾਸੇ ਮੁਲਾਜ਼ਮਾਂ ਨੂੰ ਕੁੱਝ ਦੇ ਵੀ ਨਹੀਂ ਰਹੀ। ਉਹਨਾਂ ਕਿਹਾ ਕਿ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਸਰਕਾਰ ਤੋਂ ਮੰਗਾਂ ਪੂਰਾ ਹੋਣ ਦੀ ਆਸ ਸੀ ਪਰ ਸਰਕਾਰ ਇਹ ਦੀਵਾਲੀ ਵੀ ਖਾਲੀ ਲੰਘਾ ਦਿੱਤੀ ਹੈ। ਉਹਨਾਂ ਕਿਹਾ ਕਿ ਸਾਡੀਆਂ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਡੀਏ ਦੀਆਂ ਕਿਸ਼ਤਾਂ ਅਤੇ ਪੇ ਕਮਿਸ਼ਨ ਦੇ ਬਕਾਏ ਬਹਾਲ ਕਰਨ ਦੀ ਲੋੜ ਹੈ। ਇਸਦੇ ਨਾਲ ਹੀ ਪਬਲਿਕ ਸੈਕਟਰ ਨੂੰ ਮੁੜ ਰੈਗੂਲਰ ਕਰਨਾ ਚਾਹੀਦਾ ਹੈ। ਸਰਕਾਰ ਤੁਰੰਤ ਸਾਡੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੀਟਿੰਗ ਦੇਣੀ ਚਾਹੀਦੀ ਹੈ। ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨਗੇ।