ਬਰਨਾਲਾ: ਖੱਬੇ ਪੱਖੀ ਧਿਰਾਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਸੱਦੇ ਤਹਿਤ ਐਤਵਾਰ ਨੂੰ "ਭਾਰਤ ਬਚਾਓ ਸੰਵਿਧਾਨ ਬਚਾਓ" ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੀਟੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਡੀਸੀ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਅਤੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ।
ਖੱਬੇ ਪੱਖੀ ਧਿਰਾਂ ਨੇ "ਭਾਰਤ ਬਚਾਓ ਸੰਵਿਧਾਨ ਬਚਾਓ" ਤਹਿਤ ਬਰਨਾਲਾ ਵਿਖੇ ਕੀਤਾ ਪ੍ਰਦਰਸ਼ਨ - ਖੱਬੇ ਪੱਖੀ ਧਿਰਾਂ
ਖੱਬੇ ਪੱਖੀ ਧਿਰਾਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਸੱਦੇ ਤਹਿਤ ਬਰਨਾਲਾ ਵਿਖੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਡੀਸੀ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ।
ਸੀਟੂ ਦੇ ਸੂਬਾ ਆਗੂ ਸ਼ੇਰ ਸਿੰਘ ਫਰਵਾਹੀ ਅਤੇ ਪੰਜਾਬ ਖੇਤ ਮਜ਼ਦੂਰ ਯੁਨੀਅਨ ਦੇ ਸੂਬਾ ਆਗੂ ਲਾਭ ਸਿੰਘ ਧਨੌਲਾ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਆਜ਼ਾਦੀ ਪਰਵਾਨਿਆਂ ਦੇ ਸੁਪਨੇ ਪੂਰੇ ਨਹੀਂ ਹੋਏ, ਜਿਸ ਕਰਕੇ ਅਸਲ ਆਜ਼ਾਦੀ ਦੀ ਜੰਗ ਸੜਕਾਂ 'ਤੇ ਉੱਤਰ ਕੇ ਲੜਨੀ ਪੈ ਰਹੀ ਹੈ। ਉਨ੍ਹਾਂ ਵੱਲੋਂ ਪਿਛਲੇ ਦਿਨਾਂ ਵਿੱਚ ਪੂਰੇ ਦੇਸ਼ ਦੇ ਮੁੱਖ ਮੰਤਰੀਆਂ ਨੂੰ ਸਿਹਤ, ਸਿੱਖਿਆ, ਰੇਲਵੇ, ਟਰਾਂਸਪੋਰਟ, ਬਿਜਲੀ ਵਰਗੇ ਅਦਾਰਿਆਂ ਦੇ ਨਿੱਜੀਕਰਨ ਨੂੰ ਬੰਦ ਕਰਕੇ ਸਰਕਾਰੀਕਰਨ ਦੀ ਮੰਗ ਕੀਤੀ ਗਈ ਹੈ। ਇਹ ਸਭ ਦੇਸ਼ ਦੇ ਆਮਦਨ ਦੇ ਸਾਧਨ ਹਨ ਜੇਕਰ ਇਨ੍ਹਾਂ ਨੂੰ ਪ੍ਰਾਈਵੇਟ ਕੀਤਾ ਜਾਵੇਗਾ ਤਾਂ ਇਸ ਦਾ ਫਾਇਦਾ ਪੂੰਜੀਪਤੀਆਂ ਨੂੰ ਹੋਵੇਗਾ।
ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਗ੍ਰਿਫ਼ਤਾਰੀਆਂ ਲਈ ਉਨ੍ਹਾਂ ਆਪਣੇ ਆਪ ਨੂੰ ਪੇਸ਼ ਕੀਤਾ ਸੀ, ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੱਕਾ ਮੁੱਕੀ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤਾਂ ਸੰਘਰਸ਼ ਦਾ ਸਿਰਫ਼ ਟ੍ਰੇਲਰ ਵਿਖਾਇਆ ਹੈ ਅਤੇ ਇਹ ਸੰਘਰਸ਼ ਅੱਗੇ ਹੋਰ ਵੀ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।