ਬਰਨਾਲਾ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪੁਲਿਸ ਮੁਲਾਜ਼ਮ ਦੇ ਕਤਲ ਕੇਸ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧੀ ਕਬੱਡੀ ਖਿਡਾਰੀਆਂ ਦੇ ਪਰਿਵਾਰਾਂ, ਪਿੰਡ ਵਾਸੀਆਂ, ਵੱਖ-ਵੱਖ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਐੱਸਐੱਸਪੀ ਦਫ਼ਤਰ ਬਰਨਾਲਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਹਨਾਂ ਪਰਿਵਾਰਾਂ ਨੇ ਕਬੱਡੀ ਖਿਡਾਰੀਆਂ 'ਤੇ ਝੂਠਾ ਕੇਸ ਦਰਜ ਕਰਨ ਦੇ ਪੁਲਿਸ ਉਪਰ ਦੋਸ਼ ਲਗਾਉਂਦੇ ਹੋਏ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਥੇ ਨਾਲ ਹੀ ਮੰਗਲਵਾਰ ਤੱਕ ਸੁਣਵਾਈ ਨਾ ਹੋਣ ’ਤੇ ਐਸਐਸਪੀ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ ਦਿੱਤੀ।
ਕਬੱਡੀ ਖਿਡਾਰੀਆਂ ਲਈ ਇਨਸਾਫ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਦਿੱਤੀ ਵੱਡੀ ਚਿਤਾਵਨੀ - ਕਬੱਡੀ ਖਿਡਾਰੀਆਂ ਲਈ ਇਨਸਾਫ ਦੀ ਮੰਗ
Justice for Kabaddi players: ਬਰਨਾਲਾ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਖਿਲਾਫ ਪਾਏ ਪੁਲਿਸ ਮੁਲਾਜ਼ਮ ਦੇ ਕਤਲ ਕੇਸ ਦਾ ਮਾਮਲ ਦਰਜ ਕਰਨ ਦੇ ਖਿਲਾਫ ਕੱਬਡੀ ਖਿਡਾਰੀਆਂ ਦੇ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਖਿਲਾਫ ਧਰਨਾ ਲਾਇਆ ਗਿਆ। ਇਹਨਾਂ ਪਰਿਵਾਰਾਂ ਨੇ ਕਿਹਾ ਕਿ ਇਹ ਝੂਠਾ ਕੇਸ ਦਰਜ ਕੀਤਾ ਗਿਆ ਹੈ, ਜਿਸ ਨੂੰ ਰੱਦ ਕੀਤਾ ਜਾਵੇ।
Published : Dec 24, 2023, 1:57 PM IST
ਝੂਠਾ ਕੇਸ ਦਰਜ ਕੀਤਾ: ਇਸ ਮੌਕੇ ਗੱਲਬਾਤ ਕਰਦਿਆਂ ਧਰਨਾਕਾਰੀਆਂ ਨੇ ਦੱਸਿਆ ਕਿ ਪਿਛਲੇ ਮਹੀਨੇ ਬਰਨਾਲਾ ਦੇ ਚਾਰ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਖ਼ਿਲਾਫ਼ ਪੁਲਿਸ ਮੁਲਾਜ਼ਮ ਦੇ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਜਦਕਿ ਚਾਰੇ ਕਬੱਡੀ ਖਿਡਾਰੀ ਬੇਕਸੂਰ ਹੋਣ ਦੇ ਬਾਵਜੂਦ ਪੁਲਿਸ ਨੇ ਉਨ੍ਹਾਂ ਨੂੰ ਧੱਕੇਸ਼ਾਹੀ ਕਰਦਿਆਂ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਰੈਸਟੋਰੈਂਟ ਮਾਲਕ ਜ਼ਿੰਮੇਵਾਰ ਹਨ, ਜਿਸ ਕਾਰਨ ਇਹ ਘਟਨਾ ਵਾਪਰੀ ਹੈ। ਰੈਸਟੋਰੈਂਟ ਮਾਲਕਾਂ ਨੇ ਇਨ੍ਹਾਂ ਕਬੱਡੀ ਖਿਡਾਰੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਦਕਿ ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਮੁਲਾਜ਼ਿਮ ਦਰਸ਼ਨ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਦੇ ਸਾਥੀ ਪੁਲਿਸ ਵਾਲਿਆਂ ਨੇ ਉਸ ਦਾ ਸਮੇਂ ਸਿਰ ਇਲਾਜ ਨਹੀਂ ਕਰਵਾਇਆ ਅਤੇ ਉਸ ਨੂੰ ਸ਼ਰਾਬੀ ਸਮਝ ਕੇ ਕਾਰ 'ਚ ਬਿਠਾ ਕੇ ਰੱਖਿਆ।
- PUNJAB WEATHER UPDATE: ਪਹਾੜਾਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਵਧੀ ਠੰਡ, ਪੰਜਾਬ 'ਚ ਸੰਘਣੀ ਧੁੰਦ ਕਾਰਨ 27 ਦਸੰਬਰ ਤੱਕ ਯੈਲੋ ਅਲਰਟ ਜਾਰੀ
- Punjab Political Alliance: ਪੰਜਾਬ 'ਚ ਸਿਆਸੀ ਸਮਝੌਤੇ 'ਤੇ ਫਸਿਆ AAP ਦਾ ਕਾਂਗਰਸ ਅਤੇ ਭਾਜਪਾ ਦਾ ਅਕਾਲੀ ਦਲ ਨਾਲ ਪੇਚ!, ਦੇਖੋ ਖਾਸ ਰਿਪੋਰਟ
- Satwinder Bugga Property Dispute Update: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਉੱਤੇ ਆਪਣੀ ਭਰਜਾਈ ਦਾ ਕਤਲ ਕਰਨ ਦੇ ਲੱਗੇ ਇਲਜ਼ਾਮ
ਕਬੱਡੀ ਖਿਡਾਰੀਆਂ ਨੂੰ ਇਨਸਾਫ ਦਿਵਾਉਣ ਲਈ ਮੰਗ ਪੱਤਰ ਦਿੱਤਾ :ਖਿਡਾਰੀ ਦੇ ਭਰਾ ਨੇ ਕਿਹਾ ਕਿ ਜੇਕਰ ਮ੍ਰਿਤਕ ਦਰਸ਼ਨ ਸਿੰਘ ਦਾ ਸਮੇਂ ਸਿਰ ਇਲਾਜ ਹੋ ਗਿਆ ਹੁੰਦਾ ਤਾਂ ਇਹ ਘਟਨਾ ਨਾ ਵਾਪਰਦੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਕਬੱਡੀ ਖਿਡਾਰੀ ਪਰਮਜੀਤ ਸਿੰਘ ਪੰਮਾ ਠੀਕਰੀਵਾਲਾ ਨੂੰ ਪੁਲਿਸ ਨੇ ਝੂਠਾ ਮੁਕਾਬਲਾ ਬਣਾ ਕੇ ਪੈਰ ਵਿੱਚ ਗੋਲੀ ਮਾਰ ਦਿੱਤੀ। ਜਦੋਂਕਿ ਪਰਮਜੀਤ ਪੰਮਾ ਨੂੰ ਧਨੌਲਾ ਦੇ ਸਿਵਲ ਹਸਪਤਾਲ ਤੋਂ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਬੱਡੀ ਖਿਡਾਰੀਆਂ ਨੂੰ ਇਨਸਾਫ ਦਿਵਾਉਣ ਲਈ ਕੁਝ ਦਿਨ ਪਹਿਲਾਂ ਬਰਨਾਲਾ ਦੇ ਉੱਚ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ। ਜਿਸ ਕਾਰਨ ਅੱਜ ਫਿਰ ਐਸਐਸਪੀ ਪਿੰਡ ਵਾਸੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਨਾਲ ਲੈ ਕੇ ਬਰਨਾਲਾ ਨੂੰ ਮਿਲਣ ਪਹੁੰਚੇ ਸਨ। ਪੁਲਿਸ ਨੇ ਅੱਜ ਇਸ ਮਾਮਲੇ ਸਬੰਧੀ ਕੋਈ ਗੌਰ ਨਹੀਂ ਕੀਤੀ। ਜਿਸ ਕਾਰਨ ਉਨ੍ਹਾਂ ਨੂੰ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕਬੱਡੀ ਖਿਡਾਰੀਆਂ ਨੂੰ ਇਨਸਾਫ਼ ਲਈ ਉਹ ਮੰਗਲਵਾਰ ਤੱਕ ਉਡੀਕ ਕਰਨਗੇ। ਇਸ ਤੋਂ ਬਾਅਦ ਪਿੰਡ ਵਾਸੀਆਂ, ਵੱਖ-ਵੱਖ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਨਾਲ ਲੈ ਕੇ ਐੱਸਐੱਸਪੀ ਦਫ਼ਤਰ ਅੱਗੇ ਇੱਕ ਪੱਕਾ ਮੋਰਚਾ ਲਾਇਆ ਜਾਵੇਗਾ।